Punjab

ਈਡੀ ਨੇ ਚੱਲਦੀ ਮੀਟਿੰਗ ‘ਚੋਂ ‘ਆਪ’ ਵਿਧਾਇਕ ਨੂੰ 40 ਕਰੋੜ ਦੇ ਲੈਣ-ਦੇਣ ਦੇ ਮਾਮਲੇ ‘ਚ ਕੀਤਾ ਗ੍ਰਿਫ਼ਤਾਰ

ਸੰਗਰੂਰ ਦੀ ਅਮਰਗੜ੍ਹ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪਿਛਲੇ ਸਾਲ ਈਡੀ ਨੇ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਮਾਜਰਾ ਤੋਂ ਪਿਛਲੇ 1 ਘੰਟੇ ਤੋਂ ਲਗਾਤਾਰ ਜਲੰਧਰ ਈਡੀ ਦਫ਼ਤਰ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਭਾਰੀ ਸੁਰੱਖਿਆ ਵਿਚਾਲੇ ਉਨ੍ਹਾਂ ਨੂੰ ਜਲੰਧਰ ਆਫਿਸ ਲਿਆਇਆ ਗਿਆ ਸੀ।

ਦੱਸਿਆ ਗਿਆ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਵਰਕਰਾਂ ਦੇ ਨਾਲ ਮੀਟਿੰਗ ਵਿੱਚ ਸਨ। ਉਸੇ ਦੌਰਾਨ ED ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਆਪਣੇ ਨਾਲ ਲੈ ਗਈ। ਜਲੰਧਰ ਈਡੀ ਆਫਿਸ ਦੇ ਬਾਹਰ ਲੋਕਾਂ ਦੀ ਭੀੜ ਇਕੱਠਾ ਹੋਣੀ ਸ਼ੁਰੂ ਹੋ ਗਈ। ਮੌਕੇ ‘ਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਇੱਕ ਟੀਮ ਵੀ ਸੁਰੱਖਿਆ ਲਈ ਤਾਇਨਾਤ ਕਰ ਦਿੱਤੀ ਗਈ ਹੈ।

 

ਤੁਹਾਨੂੰ ਦੱਸ ਦੇਈਏ ਕਿ ਵਿਧਾਇਕ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਦੋਸ਼ ਵਿੱਚ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ ਛਾਪਾ ਮਾਰਿਆ ਸੀ।

Leave a Reply

Your email address will not be published. Required fields are marked *

Back to top button