Jalandhar

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ, ਦੀਵਾਨ ਟੋਡਰਮੱਲ ਦੀ ਯਾਦ ‘ਚ ਸਰਬ ਧਰਮ ਵੈਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵੱਲੋਂ ਭਲਕੇ 8 ਨਵੰਬਰ

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰਮੱਲ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਸਰਬ ਧਰਮ ਵੈਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵੱਲੋਂ ਭਲਕੇ 8 ਨਵੰਬਰ ਦਿਨ ਬੁੱਧਵਾਰ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਲੰਮਾ ਪਿੰਡ ਚੌਕ ਤੋਂ ਕਿਸ਼ਨਪੁਰਾ ਰੋਡ ਨੇੜੇ ਨਿਰਮਲ ਬੇਕਰੀ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਸੁਸਾਇਟੀ ਪ੍ਰਧਾਨ ਰਣਜੀਤ ਸਿੰਘ ਰਾਣਾ, ਕਸ਼ਯਪ ਰਾਜਪੂਤ ਮਹਾਸਭਾ ਪੰਜਾਬ ਜਲੰਧਰ ਇਕਾਈ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਸਮਾਗਮ ‘ਚ ਪੰਥ ਦੇ ਮਹਾਨ ਸੰਤ ਮਹਾਪੁਰਸ਼, ਪੰਥ ਦੇ ਮਹਾਨ ਕੀਰਤਨੀਏ ਹਾਜ਼ਰੀ ਭਰਨਗੇ। ਉਨਾਂ੍ਹ ਦੱਸਿਆ ਕਿ ਭਾਈ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਕੁਰਬਾਨੀ ਦੇ ਮਹਾਨ ਇਤਿਹਾਸ ਸਬੰਧੀ ਕਿਤਾਬਾਂ ਮੁਫ਼ਤ ਵੰਡੀਆਂ ਜਾਣਗੀਆਂ। ਇਸ ਮੌਕੇ ਚਰਨਜੀਤ ਚੰਨੀ, ਅਜਮੇਰ ਸਿੰਘ ਬਾਦਲ, ਫੁੰਮਣ ਸਿੰਘ, ਮਹਿੰਦਰ ਸਿੰਘ, ਪ੍ਰਦੀਪ ਸਿੰਘ, ਸੰਦੀਪ ਸਿੰਘ ਫੁੱਲ, ਜਗਜੀਤ ਸਿੰਘ ਖਾਲਸਾ, ਸੁਰਿੰਦਰ ਸਿੰਘ ਰਾਜ ਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Back to top button