Punjab

ਪੰਜਾਬ ਸਰਕਾਰ ਵਲੋਂ 16 ਨਵੰਬਰ ਨੂੰ ਸਰਕਾਰੀ ਛੁੱਟੀ ਐਲਾਨ

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸਰਕਾਰੀ ਛੁੱਟੀ ਐਲਾਨ ਦਿੱਤੀ ਹੈ। ਇਹ ਛੁੱਟੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Back to top button