
ਕੌਮੀ ਜਾਂਚ ਏਜੰਸੀ (NIA) ਨੇ ਲਗਭਗ 700 ਕਰੋੜ ਰੁਪਏ ਦੀ 102.784 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਮੁਲਜ਼ਮ ਅੰਮ੍ਰਿਤਪਾਲ ਸਿੰਘ ਦੀ 1,34,12,000 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਏਜੰਸੀ ਨੇ 8 ਨਵੰਬਰ ਨੂੰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਅੰਮ੍ਰਿਤਪਾਲ ਦੀ ਕਥਿਤ ਤੌਰ ‘ਤੇ ‘ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀ ਜਾਇਦਾਦ’ ਵਜੋਂ ਫੰਡਾਂ ਦੀ ਪਛਾਣ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਸੀ।