ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਬਦਲਦੇ ਹੋਏ ਮੌਸਮ ਦੇ ਨਾਲ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਭਵਿੱਖਵਾਣੀ ਵੀ ਕੀਤੀ ਗਈ ਹੈ, ਮੌਸਮ ਰਹੇਗਾ ਸਾਫ, ਟੈਂਪਰੇਚਰ ਆਮ ਤੋਂ ਜਿਆਦਾ ਹੈ ਅਤੇ ਏਅਰ ਕੁਆਲਿਟੀ ਇੰਡੈਕਸ ਫਿਰ ਵਧਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਬੀਤੇ ਦੋ ਦਿਨ ਤੋਂ ਲਗਾਤਾਰ ਬੱਦਲਵਾਈ ਅਤੇ ਹਲਕੀ ਬਾਰਿਸ਼ ਪੈਣ ਕਰਕੇ ਕਾਫੀ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਸੀ। ਪਰ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਨੂੰ ਠੰਡ ਤੋਂ ਜਰੂਰ ਕੁਝ ਰਾਹਤ ਮਿਲੇਗੀ,ਪਰ ਧੁੰਦ ਦਾ ਸਾਹਮਣਾ ਜਰੂਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ ਦੋ ਤੋਂ ਤਿੰਨ ਦਿਨ ਤੱਕ ਪੰਜਾਬ ਦੇ ਅੰਦਰ ਕਈ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਜਿਸ ਤੋਂ ਲੋਕਾਂ ਨੂੰ ਚੁਕੰਨੇ ਰਹਿਣ ਦੀ ਲੋੜ ਹੈ, ਕਿਉਂਕਿ ਧੁੰਦ ਦੇ ਦੌਰਾਨ ਅਕਸਰ ਹੀ ਕਈ ਸੜਕ ਹਾਦਸੇ ਹੁੰਦੇ ਹਨ।
ਜੇਕਰ ਏਅਰ ਕੁਆਲਿਟੀ ਇੰਡੈਕਸ ਦੀ ਗੱਲ ਕੀਤੀ ਜਾਵੇ ਤਾਂ ਅੱਜ ਪੀਆਯੂ ਦੇ ਜਿਹੜੇ ਲੱਗੇ ਸੈਂਸਰ ਦੇ ਵਿੱਚ 304 ਤੋਂ ਵਧੇਰੇ ਏਅਰ ਕੁਆਲਿਟੀ ਇੰਡੈਕਸ ਦਰਜ ਕੀਤਾ ਗਿਆ ਹੈ। ਹਾਲਾਂਕਿ 2 ਦਿਨ ਜਰੂਰ ਰਾਹਤ ਰਹੀ ਸੀ। ਹਾਲਾਂਕਿ ਟੈਂਪਰੇਚਰ ਬਾਰੇ ਉਹਨਾਂ ਨੇ ਕਿਹਾ ਕਿ ਫਿਲਹਾਲ 24 ਡਿਗਰੀ ਦੇ ਨੇੜੇ ਦਿਨ ਦਾ ਟੈਂਪਰੇਚਰ ਚੱਲ ਰਿਹਾ ਹੈ ਅਤੇ ਰਾਤ ਦਾ ਟੈਂਪਰੇਚਰ ਆਮ ਨਾਲੋਂ ਜਿਆਦਾ ਹੀ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਮੌਸਮ ਸਾਫ ਰਹੇਗਾ। ਫਿਲਹਾਲ ਆਉਣ ਵਾਲੇ ਦਿਨਾਂ ਚ ਕਿਸੇ ਤਰ੍ਹਾਂ ਦੀ ਕੋਈ ਬਾਰਿਸ਼ ਦੀ ਵੀ ਸੰਭਾਵਨਾ ਨਹੀਂ ਹੈ। ਉਹਨਾਂ ਕਿਹਾ ਕਿ ਮੌਸਮ ਸਾਫ ਅਤੇ ਖੁਸ਼ਕ ਰਹੇਗਾ ਸੋ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਲੋਕਾਂ ਨੂੰ ਜੋ ਬੀਤੇ ਕੁਝ ਦਿਨਾਂ ਤੋਂ ਠੰਡ ਵਧੀ ਸੀ ਉਸ ਤੋਂ ਰਾਹਤ ਮਿਲੇਗੀ ਅਤੇ ਧੁੱਪ ਵੀ ਖਿੜੇਗੀ। ਹਾਲਾਂਕਿ ਸਰਦੀ ਕਾਫੀ ਦੇਰੀ ਦੇ ਨਾਲ ਪੈ ਰਹੀ ਹੈ ਨਵੰਬਰ ਮਹੀਨੇ ਦੇ ਵਿੱਚ ਵੀ ਟੈਂਪਰੇਚਰ ਆਮ ਨਾਲੋਂ ਜਿਆਦਾ ਚਲ ਰਹੇ ਹਨ ਜਿਸ ਦਾ ਵੱਡਾ ਕਾਰਨ ਕੋਈ ਪੱਛਮੀ ਚੱਕਰਵਾਤ ਦਾ ਨਾਂ ਆਉਣਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਵੀ ਅਜਿਹੀ ਕੋਈ ਸਥਿਤੀ ਨਹੀਂ ਬਣੇਗੀ।
ਡਾਕਟਰ ਪਵਨੀਤ ਕਿੰਗਰਾ ਨੇ ਕਿਹਾ ਕਿ ਧੁੰਦ ਪੈਣ ਦੀ ਜਰੂਰ ਆਸ ਹੈ, ਕਿਉਂਕਿ ਮੈਦਾਨੀ ਇਲਾਕਿਆਂ ਦੇ ਵਿੱਚ ਬੀਤੇ ਦੋ ਤਿੰਨ ਦਿਨਾਂ ਤੋਂ ਬੱਦਲਵਾਈ ਹੋਣ ਕਰਕੇ ਕਾਫੀ ਦਬਾਅ ਵਾਲਾ ਮੌਸਮ ਬਣਿਆ ਹੋਇਆ ਹੈ।