
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤੋਂ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਮੋਹਾਲੀ ਦੇ 11 ਫੇਸ ਵਿੱਚ ਕਿਸਾਨਾਂ ਵੱਲੋਂ ਸਟੇਜ ਸਜਾ ਲਈ ਗਈ ਗਈ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਵੱਡੀ ਗਿਣਤੀ ਕਿਸਾਨ ਮੁਹਾਲੀ ਟਰਾਲੀਆਂ ਭਰ ਕੇ ਪਹੁੰਚ ਰਹੇ ਹਨ।
ਕਿਸਾਨਾਂ ਦੀਆਂ ਮੁੱਖ ਮੰਗਾਂ ਹਨ ਕਿ ਕੇਂਦਰ ਸਰਕਾਰ ਐਮਐਸਪੀ ਨੂੰ ਕਾਨੂੰਨੀ ਅਧਿਕਾਰ ਦੇਵੇ, ਬਿਜਲੀ ਸੋਧ ਬਿੱਲ ਨੂੰ ਵਾਪਸ ਲਵੇ। ਪੰਜਾਬ ਸਰਕਾਰ ਤੋਂ ਮੰਗ ਹੈ ਕਿ ਹੜ੍ਹਾਂ ਵਿੱਚ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀ ਮੁੱਖ ਮੰਗ ਹੈ ਕਿ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਜਲਦ ਦਿੱਤਾ ਜਾਏ।






