
ਪਿੰਡ ਭੰਗਾਲਾ ਵਿਖੇ ਸੋਮਵਾਰ ਰਾਤ ਨੂੰ ਅੱਧਾ ਦਰਜਨ ਤੋਂ ਵੱਧ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਹਮਲੇ ਵਿਚ ਮ੍ਰਿਤਕ ਨੌਜਵਾਨ ਗੌਰਵ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਮ੍ਰਿਤਕ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਭੰਗਾਲਾ ਵਿਖੇ ਜਲੰਧਰ ਤੋਂ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਰੋਸ ਧਰਨਾ ਦਿੰਦੇ ਹੋਏ ਜਾਮ ਲਗਾ ਦਿੱਤਾ। ਇਸ ਮੌਕੇ ਹਾਜ਼ਰ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਵਾਰਦਾਤ ਵਿਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਲੋਕਾਂ ਨੇ ਐਲਾਨ ਕੀਤਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਮ੍ਰਿਤਕ ਨੌਜਵਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।








