Uncategorized

ਜਲੰਧਰ 'ਚ ਅੰਮ੍ਰਿਤਪਾਲ ਸਾਥੀਆਂ ਸਣੇ ਗ੍ਰਿਫਤਾਰ, ਪੰਜਾਬ ਭਰ 'ਚ ਕਲ ਤੱਕ ਇੰਟਰਨੈੱਟ ਸੇਵਾ ਠੱਪ

ਇਸ ਵੇਲੇ ਦੀ ਵੱਡੀ ਖ਼ਬਰ ਸਬ ਡਵੀਜ਼ਨ ਸ਼ਾਹਕੋਟ ਤੋਂ ਸਾਹਮਣੇ ਆ ਰਹੀ ਹੈ, ਜਿਥੋਂ ਦੇ ਮਹਿਤਪੁਰ ਥਾਣੇ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਖ਼ਬਰ ਹੈ। ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ‘ਤੇ ਪੁਸ਼ਟੀ ਹੋਣੀ ਬਾਕੀ ਹੈ।

 

ਮਿਲੀ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਦੇ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸਵੇਰੇ ਭਾਈ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ‘ਚ ਕੀਤਾ ਗਿਆ ਸੀ। ਪੁਲਿਸ ਸਵੇਰ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਸੀ

ਪੰਜਾਬ ਪੁਲਿਸ ਨੇ ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਸਕਦੀ ਹੈ। ਇਸ ਦੌਰਾਨ ਭਲਕੇ ਦੁਪਹਿਰ 12 ਵਜੇ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਬਠਿੰਡਾ ਜ਼ਿਲ੍ਹੇ ਵਿੱਚ ਕਈ ਥਾਵਾਂ ’ਤੇ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪਟਿਆਲਾ, ਮੋਗਾ, ਮੁਹਾਲੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਨੈੱਟ ਬੰਦ ਕਰ ਦਿੱਤੇ ਗਏ ਹਨ। ਲੋਕਾਂ ਦੇ ਫ਼ੋਨ ਆ ਰਹੇ ਹਨ, ਪਰ ਇੰਟਰਨੈੱਟ ਕੰਮ ਨਹੀਂ ਕਰ ਰਿਹਾ।

 

ਜ਼ਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ।ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ‘ਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ

Leave a Reply

Your email address will not be published. Required fields are marked *

Back to top button