India
AAP ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ, ਪਾਰਟੀ ਦਾ ਦਫ਼ਤਰ ਖ਼ਾਲੀ ਕਰਨ ਦਾ ਦਿੱਤਾ ਹੁਕਮ
The Supreme Court gave a big blow to AAP, ordered to vacate the office of the party

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਦਫ਼ਤਰ ਖਾਲੀ ਕਰਨ ਲਈ ਕਿਹਾ ਹੈ। ਹਾਲਾਂਕਿ ਅਦਾਲਤ ਨੇ ਚੋਣਾਂ ਦੇ ਮੱਦੇਨਜ਼ਰ 15 ਜੂਨ ਤੱਕ ਦਾ ਸਮਾਂ ਵਧਾ ਦਿੱਤਾ ਹੈ। ਦਰਅਸਲ, APP ਦੇ ਖਿਲਾਫ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦਾ ਦਫਤਰ ਰਾਉਜ ਐਵੇਨਿਊ ਕੋਰਟ ਨੂੰ ਅਲਾਟ ਕੀਤੀ ਗਈ ਜ਼ਮੀਨ ‘ਤੇ ਬਣਾਇਆ ਗਿਆ ਹੈ।
ਇਸ ਮਾਮਲੇ ਵਿੱਚ ਹਾਈਕੋਰਟ ਨੇ ਵੀ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਦਫ਼ਤਰ ਖਾਲੀ ਕਰਨ ਲਈ ਕਿਹਾ ਸੀ। ਇਸ ਫੈਸਲੇ ਖਿਲਾਫ ‘ਆਪ’ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹੁਣ ਸੁਪਰੀਮ ਕੋਰਟ ਨੇ ਦਫ਼ਤਰ ਖਾਲੀ ਕਰਨ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ‘ਆਪ’ ਨਵੇਂ ਦਫ਼ਤਰ ਲਈ ਸਰਕਾਰ ਨੂੰ ਅਰਜ਼ੀ ਦੇ ਸਕਦੀ ਹੈ।
ਅਦਾਲਤ ਨੇ ਇਹ ਵੀ ਕਿਹਾ ਕਿ ਸਬੰਧਤ ਵਿਭਾਗ ‘ਆਪ’ ਦੀ ਅਰਜ਼ੀ ’ਤੇ 4 ਹਫ਼ਤਿਆਂ ਵਿੱਚ ਫ਼ੈਸਲਾ ਲਵੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜ਼ਮੀਨ ਅਦਾਲਤ ਨੂੰ ਪਹਿਲਾਂ ਹੀ ਅਲਾਟ ਕੀਤੀ ਗਈ ਸੀ।