ADC ਵੱਲੋਂ ਇਸ ਵੀਜਾ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ADC canceled the license of this visa consultancy firm
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ ਮੈਸਰਜ ਦ ਬੈਸਟ ਵੀਜਾ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ ਦ ਬੈਸਟ ਵੀਜਾ ਕੰਸਲਟੈਂਸੀ ਐਸ.ਸੀ.ਐਫ. ਨੰਬਰ 11, ਫੇਜ਼ 5, ਸੈਕਟਰ 59 ਮੋਹਾਲੀ ਦੇ ਮਾਲਕ ਰਾਜਬੀਰ ਸਿੰਘ ਪੁੱਤਰ ਪ੍ਰਸ਼ੋਤਮ ਸਿੰਘ ਵਾਸੀ ਮਕਾਨ ਨੰ: 34, ਪਿੰਡ ਚੋਲਟਾ ਖੁਰਦ ਤਹਿਸੀਲ ਖਰੜ ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 18 ਜੁਲਾਈ 2023 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਅਤੇ ਫਰਮ ਦੇ ਖਿਲਾਫ ਸਟੇਸ਼ਨ, ਫੇਜ਼ 1 ਮੋਹਾਲੀ ਵਿਖੇ ਮੁਕੱਦਮੇ ਪੜਤਾਲ ਅਧੀਨ ਹੋਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 375/ਆਈ.ਸੀ. ਮਿਤੀ 30 ਜਨਵਰੀ 2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।