
ਵਾਇਰਲ ਹੋ ਰਿਹਾ ਵੀਡੀਓ ਕੇਰਲ ਦਾ ਦੱਸਿਆ ਜਾ ਰਿਹਾ ਹੈ। ਜਿਸ ਨੂੰ ਨੌਸ਼ਾਦ ਅਰਿਆਦਨੇ ਨਾਂ ਦੇ ਵਿਅਕਤੀ ਨੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਹੈ। ਉਸ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਇੱਕ ਵਿਅਕਤੀ ਬਿਜਲੀ ਦੀਆਂ ਤਾਰਾਂ ‘ਤੇ ਚੜ੍ਹਿਆ ਹੋਇਆ ਦਿਖਾਈ ਦੇ ਰਿਹਾ ਹੈ, ਜੋ ਕਿਸੇ ਵੀ ਹਾਲਤ ਵਿੱਚ ਹੇਠਾਂ ਆਉਣ ਲਈ ਰਾਜ਼ੀ ਨਹੀਂ ਹੋ ਰਿਹਾ ਹੈ। ਇਸ ਦੇ ਨਾਲ ਹੀ ਪੁਲਸ ਨੂੰ ਇਸ ਦੀ ਸੂਚਨਾ ਮਿਲਦੇ ਹੀ ਤੁਰੰਤ ਮੌਕੇ ‘ਤੇ ਪਹੁੰਚ ਕੇ ਉਸ ਵਿਅਕਤੀ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ।