
ਜਲੰਧਰ, ਐਚ ਐਸ ਚਾਵਲਾ।
ਸ਼੍ਰੀ ਐਸ. ਭੂਪਤੀ IPS ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ PPS, ADCP Inv. ਅਤੇ ਸ੍ਰੀ ਪਰਮਜੀਤ ਸਿੰਘ PPS. ACP ਡਿਟੈਕਟਿਵ ਕਮਿਸ਼ਨਰੇਟ ਜਲੰਧਰ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੀ ਲੜੀ ਵਿੱਚ INSP. ਇੰਦਰਜੀਤ ਸਿੰਘ ਇੰਚਾਰਜ ANTI NARCOTICS CELL ਕਮਿਸ਼ਨਰੇਟ ਜਲੰਧਰ ਦੀ ਟੀਮ ਵੱਲੋ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋ 25 KG POPPY HUSK ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ
ਮਿਤੀ 01.12.2022 ਨੂੰ ਐਂਟੀ ਨਾਰਕੋਟਿਕ ਸੈੱਲ ਕਮਿਸ਼ਨਰੇਟ ਜਲੰਧਰ ਦੀ ਟੀਮ ਬਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ GNA ਤੱਕ ਜਮਸ਼ੇਰ ਰੋਡ ਕੈਂਟ ਜਲੰਧਰ ਪਾਸ ਮੌਜੂਦ ਸੀ ਕਿ ਕਿ ਇੱਕ ਟਰੱਕ ਨੰਬਰੀ PB 32 L 8325 ਮਾਰਕਾ TATA 2518 ਪਟਵਾਰੀ ਢਾਬਾ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਇੱਕ ਮੋਨਾ ਨੌਜਵਾਨ ਚਲਾ ਰਿਹਾ ਸੀ ਜੋ ਟਰੱਕ ਚਾਲਕ ਸਾਹਮਣੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਟਰੱਕ ਦੀ ਬਰੇਕ ਮਾਰ ਕੇ ਇੱਕ ਸਾਈਡ ਤੇ ਲਗਾ ਕੇ ਰੋਕ ਕੇ ਉਤਰਨ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ANTI NARCOTICS CELL ਕਮਿਸ਼ਨਰੇਟ ਜਲੰਧਰ ਦੀ ਟੀਮ ਨੇ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਨੇ ਆਪਣਾ ਗੁਰਮੀਤ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮਕਾਨ ਨੰਬਰ 478/9 ਪੰਡੋਰਾ ਮੁਹੱਲਾ ਨਵਾਂ ਸ਼ਹਿਰ ਦੱਸਿਆ। ਜਿਸਦੇ ਟਰੱਕ ਦੀ ਤਲਾਸ਼ੀ ਕਰਨ ਤੇ ਟਰੱਕ ਦੀ ਛੱਤ ਤੇ ਬਣੇ ਟੂਲ ਬਾਕਸ ਵਿੱਚੋ ਬੋਰਾ ਪਲਾਸਟਿਕ ਰੰਗ ਚਿੱਟਾ 25 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ। ਜਿਸ ਵਿਰੁੱਧ ਕਾਰਵਾਈ ਕਰਦੇ ਹੋਏ FIR NO. 141 DATE 01.12.2022 U/s 15-61-85 NDPS Act Ps Cantt Comm. Jalandhar ਦਰਜ ਰਜਿਸਟਰ ਕੀਤਾ ਗਿਆ ਹੈ।
ਦੋਸ਼ੀ ਗੁਰਮੀਤ ਸਿੰਘ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਪੁਲਿਸ ਰਿਮਾਂਡ ਦੋਸ਼ੀ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ।