IndiaPunjab

ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਕੌਂਸਲ ਦਾ ਸਾਬਕਾ ਮੁਖੀ ਵਿਕਾਸ ਮਲਿਕ ਗ੍ਰਿਫ਼ਤਾਰ

Former head of Punjab and Haryana High Court Bar Council Vikas Malik arrested

ਚੰਡੀਗੜ੍ਹ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੇ ਸਾਬਕਾ ਮੁਖੀ ਵਿਕਾਸ ਮਲਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਬੀਤੇ ਸ਼ੁੱਕਰਵਾਰ ਦੇਰ ਰਾਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਰਣਜੀਤ ਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਪੁਲਿਸ ਨੇ 1 ਜੁਲਾਈ ਨੂੰ ਦਰਜ ਕੀਤਾ ਸੀ। ਸਬੂਤਾਂ ਨੂੰ ਨਸ਼ਟ ਕਰਨ ਲਈ ਉਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਗਾਇਬ ਕਰਨ ਦਾ ਵੀ ਦੋਸ਼ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਨੇ ਵੀ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ। ਉਦੋਂ ਤੋਂ ਉਸ ਨੂੰ ਗ੍ਰਿਫਤਾਰੀ ਦਾ ਖ਼ਤਰਾ ਸੀ। ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਸਨ ਕਿ ਵਿਕਾਸ ਮਲਿਕ ਖਿਲਾਫ 10 ਦਿਨਾਂ ਦੇ ਅੰਦਰ ਜਾਂਚ ਕਰਵਾਈ ਜਾਵੇ ਅਤੇ ਕਾਰਵਾਈ ਕੀਤੀ ਜਾਵੇ। ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਸੀ।

Back to top button