Punjabpolitical

APP ਵਿਧਾਇਕ ਗੈਂਗਸਟਰ ਨਾਲ ਹੱਥ ‘ਚ ਰਿਵਾਲਵਰ ਲੈ ਕੇ ਪੁੱਜਾ ਪੁਲਿਸ ਕਮਿਸ਼ਨਰ ਦਫਤਰ, ਮਚੀ ਹਫੜਾ-ਦਫੜੀ

ਲੁਧਿਆਣਾ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਲੁਧਿਆਣਾ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਇੱਕ ਗੈਂਗਸਟਰ ਨੂੰ ਆਪਣੇ ਨਾਲ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਗਏ। ਉਨ੍ਹਾਂ ਨੇ ਆਪਣੇ ਹੱਥ ਵਿਚ ਹੀ ਫ਼ੜਿਆ ਹੋਇਆ ਸੀ ਜੋ ਰਿਵਾਲਵਰ ਨੌਜਵਾਨ ਨੇ ਹੀ ਵਿਧਾਇਕ ਨੂੰ ਦਿੱਤਾ ਸੀ। ਇਸ ਦੌਰਾਨ ਵਿਧਾਇਕ ਸਾਹਿਬ ਖੁਦ ਹੱਥ ਵਿੱਚ ਹਥਿਆਰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਅਤੇ ਪੁਲਿਸ ਨੂੰ ਅਪੀਲ ਕੀਤੀ ਕਿ ਇਸ ਨੌਜਵਾਨ ਨੂੰ ਸੁਧਰਨ ਦਾ ਇੱਕ ਮੌਕਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਦੇ ਨਾਲ ਸੁੱਖ ਦੀ ਜ਼ਿੰਦਗੀ ਜਿਓਂ ਸਕੇ ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਬੀਤੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਦੇ ਨੌਜਵਾਨ ਵੱਡੀ ਤਦਾਦ ਅੰਦਰ ਗ਼ਲਤ ਰਾਹ ’ਤੇ ਪੈ ਗਏ ਸਨ ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਨੂੰ ਉਹ ਅੱਜ ਆਪਣੇ ਨਾਲ ਲੈ ਕੇ ਆਏ ਹਨ ਜੋ ਕਾਫੀ ਡਰਿਆ ਹੋਇਆ ਹੈ ਅਤੇ ਉਸ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ 

ਓਧਰ ਦੂਜੇ ਪਾਸੇ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਇਹ ਚੰਗੀ ਪਹਿਲ ਹੈ ਕਿ ਨੌਜਵਾਨ ਖੁਦ ਆਤਮ ਸਮਰਪਣ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ’ਤੇ ਕਈ ਮਾਮਲੇ ਦਰਜ ਹਨ ਅਤੇ ਉਹ ਕਈ ਵਾਰਦਾਤਾਂ ਵਿਚ ਸ਼ਾਮਲ ਰਿਹਾ ਹੈ।

Leave a Reply

Your email address will not be published.

Back to top button