Latest news

Glime India News

1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ,35 ਸਹਾਇਕ ਜੇਲ੍ਹ ਸੁਪਰਡੈਂਟ ‘ਤੇਅਧਿਆਪਕਾਂ ਦੀ ਭਰਤੀ ਨੂੰ ਹਰੀ ਝੰਡੀ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਮਾਲ ਵਿਭਾਗ ਪੰਜਾਬ ਵਿੱਚ ਪਟਵਾਰੀਆਂ ਦੀਆਂ 1090 ਆਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਅੱਜ ਇੱਥੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ।ਚੇਅਰਮੈਨ ਨੇ ਵੀ ਦੱਸਿਆ ਗਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 440 ਆਸਾਮੀਆਂ ਅਤੇ ਸਹਾਇਕ ਜੇਲ੍ਹ ਸੁਪਰਡੈਂਟਾਂ ਦੀਆਂ 35 ਆਸਾਮੀਆਂ ਭਰਨ ਲਈ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਸਬੰਧੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ।

ਲਿਖਤੀ ਪ੍ਰੀਖਿਆ ਲੈਣ ਉਪਰੰਤ ਮੈਰਿਟ ਦੇ ਅਧਾਰ ‘ਤੇ ਯੋਗ ੳਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੇਅਰਮੈਨ ਨੇ ਉਮੀਦਵਾਰਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਨੂੰ ਹੁਣ ਤੋਂ ਹੀ ਪਟਵਾਰੀ ਦੀ ਅਸਾਮੀ ਅਤੇ ਹੋਰ ਭਰਤੀਆਂ ਲਈ ਬੋਰਡ ਵਲੋਂ ਲਏ ਜਾਣ ਵਾਲੇ ਟੈਸਟਾਂ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ। ਚੇਅਰਮੈਨ ਰਮਨ ਬਹਿਲ ਵਲੋਂ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਡਰਾਫਟਸਮੈਨ ਦੀਆਂ 440 ਅਸਾਮੀਆਂ ਅਤੇ ਸਹਾਇਕ ਜੇਲ੍ਹ ਸੁਪਰਡੰਟ ਦੀਆਂ 35 ਅਸਾਮੀਆਂ ਭਰਨ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।

ਕੈਬਨਿਟ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

ਪੰਜਾਬ ਕੈਬਨਿਟ ਨੇ ਅੱਜ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਦੀ ਨਿੱਜੀ ਸੰਸਥਾਵਾਂ ਨਾਲ ਮੁਕਾਬਲੇਬਾਜ਼ੀ ਵਧੇਗੀ ਅਤੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਵੀ ਵਧੇਗਾ।

Leave a Comment