

ਪਿਛਲੇ ਦਿਨੀਂ ਏ.ਐਸ.ਆਈ ਸਰੂਪ ਸਿੰਘ ਦੇ ਕਤਲ ਸਬੰਧੀ ਹੁਣ ਤੱਕ 5 ਮੁਲਜ਼ਮ ਗ੍ਰਿਫਤਾਰ ਕਰ ਲਏ ਹਨ। ਇਹ ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ, ਜਿਸ ਦੇ ਚਲਦੇ ਪੁਲਿਸ ਅਧਿਕਾਰੀ ਦਾ ਕਤਲ ਕੀਤਾ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ 5 ਦੇ ਕਰੀਬ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਪਿਛਲੇ ਦਿਨੀਂ ਜੰਡਿਆਲਾ ਗੁਰੂ ਦੀ ਪੁਲਿਸ ਨੂੰ ਲਵਪ੍ਰੀਤ ਸਿੰਘ ਪੁੱਤਰ ਸਰੂਪ ਸਿੰਘ ਨੇ ਮਾਮਲਾ ਦਰਜ ਕਰਵਾਇਆ ਸੀ ਕਿ ਉਸ ਦੇ ਪਿਤਾ ਏ.ਐਸ.ਆਈ ਸਰੂਪ ਸਿੰਘ ਜੋ ਕਿ ਚੌਕੀ ਨਵਾਂਪਿੰਡ ਥਾਣਾ ਜੰਡਿਆਲਾ ਗੁਰੂ ਵਿਚ ਤਾਇਨਾਤ ਸਨ, ਦਾ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿਚ ਗੋਲੀ ਮਾਰ ਕੇ ਮਰਡਰ ਕਰ ਦਿੱਤਾ ਗਿਆ। ਤਫਤੀਸ਼ ਲਈ ਐਸਐਸਪੀ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਮਿਲੇ ਸਬੂਤਾਂ ਦੇ ਆਧਾਰ ਉਤੇ 2 ਘੰਟਿਆਂ ਵਿਚ ਹੀ ਸਾਰੇ ਮੁਲਜ਼ਮਾਂ ਨੂੰ ਸ਼ਨਾਖਤ ਕਰ ਲਿਆ ਸੀ। ਜਿਨ੍ਹਾਂ ਦੀ ਪਛਾਣ ਬਰਨਜੀਤ ਸਿੰਘ ਪੁੱਤਰ ਗੁਰਦੇਵ ਚੰਦ ਵਾਸੀ ਦਸਮੇਸ਼ ਨਗਰ ਥਾਣਾ ਜਰਸਿੱਕਾ, ਸੁੱਚਾ ਸਿੰਘ ਪੁੱਤਰ ਬਚਨ ਸਿੰਘ, ਕਰਨ ਸਿੰਘ, ਹਰਪਾਲ ਸਿੰਘ ਉਰਫ ਪਾਲੇ, ਵਿਸ਼ਾਲ, ਵੰਸ਼ ਸਾਰੇ ਵਾਸੀਆਨ ਪਿੰਡ ਅਕਾਲਗੜ੍ਹ ਢਪਈਆਂ ਅਤੇ ਰਾਹੁਲਪ੍ਰੀਤ ਉਰਫ ਸਿਮਰਨ ਵਾਸੀ ਰਸੂਲਪੁਰ ਕਲਾਂ ਵਜੋਂ ਹੋਈ।