

ਲੁਧਿਆਣਾ, ਸ਼ਰਾਬੀ ਹਾਲਤ ਵਿੱਚ ਇੱਕ ਏਐਸਆਈ ਅਤੇ ਉਸ ਦੇ ਦੋ ਸਾਥੀਆਂ ਨੇ ਮਜ਼ਾਕ ਕਰਦੇ ਹੋਏ ਇੱਕ ਨੌਜਵਾਨ ਨੂੰ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਦੇਖ ਕੇ ਏਐਸਆਈ ਘਬਰਾ ਗਿਆ ਅਤੇ ਆਪਣੇ ਸਾਥੀਆਂ ਦੀ ਮਦਦ ਨਾਲ ਲਾਸ਼ ਨੂੰ ਆਪਣੀ ਕਾਰ ਵਿੱਚ ਪਾ ਕੇ ਨਹਿਰ ਵਿੱਚ ਸੁੱਟ ਦਿੱਤਾ। ਜਦੋਂ ਪਰਿਵਾਰ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ। ਜਦੋਂ ਪੁਲਿਸ ਅਧਿਕਾਰੀਆਂ ਨੇ ਮੁਲਜ਼ਮ ਏਐਸਆਈ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਕਤਲ ਦੀ ਗੱਲ ਕਬੂਲ ਕਰ ਲਈ ਪਰ ਉਦੋਂ ਤੱਕ ਮੋਰਿੰਡਾ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ

