[the_ad id="98460"] [the_ad id="98341"]
Jalandhar

ਪੰਜਾਬ ‘ਚ 3 ਦਿਨ ਬੱਸਾਂ ਦਾ ਚੱਕਾ ਜਾਮ ‘ਤੇ ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ

ਪੰਜਾਬ ‘ਚ 3 ਦਿਨ ਚੱਕਾ ਰਹੇਗਾ ਬੰਦ: CM ਭਗਵੰਤ ਮਾਨ ਨੇ ਠੇਕਾ ਮੁਲਾਜ਼ਮਾਂ ਨੂੰ ਘੇਰਨ ਦਾ ਐਲਾਨ ਕੀਤਾ
ਪੰਜਾਬ ‘ਚ 3 ਦਿਨ ਚੱਕਾ ਜਾਮ ਰਹੇਗਾ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ 3 ਦਿਨਾਂ ਲਈ ਹੜਤਾਲ ‘ਤੇ ਰਹਿਣਗੇ।ਰੋਡਵੇਜ਼-ਪਨਬਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨ ਬੱਸਾਂ ਦੇ ਪਹੀਏ ਜਾਮ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਸੁਤੰਤਰਤਾ ਦਿਵਸ ਮੌਕੇ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨਗੇ।

ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਨਾਲ-ਨਾਲ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਮੀਟਿੰਗ 10 ਜੁਲਾਈ ਨੂੰ ਹੋਣੀ ਸੀ, ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ।

Back to top button