ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊਜ਼ ਚੈਨਲ ਸੀਐਨਐਨ ‘ਤੇ ਅਪਰਾਧਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਸ ਨੇ 475 ਮਿਲੀਅਨ ਡਾਲਰ ਦੀ ਦੰਡਾਤਮਕ ਹਰਜਾਨੇ ਦੀ ਮੰਗ ਕੀਤੀ ਅਤੇ ਦਾਅਵਾ ਕੀਤਾ ਕਿ ਨੈਟਵਰਕ ਨੇ ਉਸ ਦੇ ਖਿਲਾਫ ਅਪਮਾਨ ਅਤੇ ਬਦਨਾਮੀ ਦੀ ਇੱਕ ਮੁਹਿੰਮ ਚਲਾਈ ਹੈ।
ਟਰੰਪ ਨੇ ਫਲੋਰਿਡਾ ਦੀ ਇਕ ਅਦਾਲਤ ਵਿਚ ਦਾਇਰ ਮੁਕੱਦਮੇ ਵਿਚ ਦਾਅਵਾ ਕੀਤਾ ਹੈ ਕਿ ਸੀਐਨਐਨ ਨੇ ਉਸ ਨੂੰ ਸਿਆਸੀ ਤੌਰ ‘ਤੇ ਹਰਾਉਣ ਲਈ ਇਕ ਪ੍ਰਮੁੱਖ ਸਮਾਚਾਰ ਸੰਗਠਨ ਵਜੋਂ ਆਪਣੇ ਪ੍ਰਭਾਵ ਦੀ ਵਰਤੋਂ ਕੀਤੀ ਸੀ।
ਇਸ ਦੇ ਨਾਲ ਹੀ ਸੀਐਨਐਨ ਨੇ ਫਿਲਹਾਲ ਇਸ ਮਾਮਲੇ ‘ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਟਰੰਪ ਨੇ 29 ਪੇਜ ਦੇ ਮੁਕੱਦਮੇ ਵਿਚ ਦਾਅਵਾ ਕੀਤਾ ਕਿ ਸੀਐਨਐਨ ਕਾਫੀ ਸਮੇਂ ਤੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਮੇਰੀ ਹਾਰ ਤੋਂ ਬਾਅਦ ਉਸ ਨੇ ਮੇਰੇ ਉਪਰ ਹਮਲੇ ਹੋਰ ਤੇਜ਼ ਕਰ ਦਿੱਤੇ ਹਨ। ਮੈਨੂੰ ਬਦਨਾਮ ਕਰਨ ਦੀ ਇੱਕ ਤਰ੍ਹਾਂ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਨੈੱਟਵਰਕ ਨੂੰ ਪਤਾ ਲੱਗਾ ਹੈ ਕਿ ਮੈਂ 2024 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਦੁਬਾਰਾ ਚੋਣ ਲੜਨ ਜਾ ਰਿਹਾ ਹਾਂ ਇਸ ਲਈ ਮੇਰੇ ‘ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਲੋਕਾਂ ਦੇ ਵਿਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।