Latest news

Glime India News

ਕਿਸਾਨਾਂ ਨੇ ਦਿੱਲੀ ਦੇ ਨੱਕ ‘ਚ ਲਿਆਂਦਾ ਦਮ, ਮੁੱਖ ਐਂਟਰੀ ਪੁਆਇੰਟ ਸੀਲ, ਮੱਚੀ ਹਾਹਾਕਾਰ

ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨਾਂ ਨਵੀਂ ਰਣਨੀਤੀ ਦਾ ਐਲਾਨ

ਕਿਸਾਨਾਂ ਨੇ ਸੰਘਰਸ਼ ਦੇ 7ਵੇਂ ਦਿਨ ਹੀ ਦਿੱਲੀ ਦੇ ਨੱਕ ‘ਚ ਦਮ ਲਿਆ ਦਿੱਤਾ ਹੈ। ਮੰਗਲਵਾਰ ਨੂੰ ਸਰਕਾਰ ਨਾਲ ਗੱਲ਼ਬਾਤ ਅਸਫਲ ਰਹਿਣ ਮਗਰੋਂ ਅੱਜ ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਓਂ ਸੀਲ ਕਰਨ ਦੀ ਕਵਾਇਦ ਵਿੱਢ ਦਿੱਤੀ। ਦਿੱਲੀ ਦੇ ਮੁੱਖ ਐਂਟਰੀ ਪੁਆਇੰਟਾਂ ‘ਤੇ ਕਿਸਾਨਾਂ ਨੇ ਧਰਨੇ ਲਾ ਦਿੱਤੇ। ਇਸ ਨਾਲ ਯਾਤਰੀਆਂ ਖਾਸ ਕਰਕੇ ਦਫਤਰ ਜਾਣ ਵਾਲਿਆਂ ਨੂੰ ਬੁੱਧਵਾਰ ਲੰਬੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਘੁੰਮ ਘੁਮਾ ਕੇ ਕੰਮਕਾਜ ‘ਤੇ ਜਾਣਾ ਪਿਆ। ਇਸ ਕਰਕੇ ਦਿੱਲੀ ਦਾ ਸਾਰਾ ਤਾਣਾਬਾਣਾ ਉਲਝ ਗਿਆ ਹੈ। ਦਿੱਲੀ ਨੂੰ ਬਾਹਰੋਂ ਸਪਲਾਈ ਵੀ ਰੁਕਦੀ ਜਾ ਰਹੀ ਹੈ ਜਿਸ ਕਰਕ ਫਲ-ਸਬਜ਼ੀਆਂ ਦੇ ਭਾਅ ਅਸਮਾਨੀਂ ਚੜ੍ਹਨ ਲੱਗੇ ਹਨ।ਤਾਜ਼ਾ ਰਿਪੋਰਟ ਮੁਤਾਬਕ ਹਜ਼ਾਰਾਂ ਕਿਸਾਨਾਂ ਨੇ ਅੱਜ 7ਵੇਂ ਦਿਨ ਰਾਸ਼ਟਰੀ ਰਾਜਧਾਨੀ ਦੇ ਮੁੱਖ ਐਂਟਰੀ ਪੁਆਇੰਟਾਂ ਨੂੰ ਬੰਦ ਕਰ ਦਿੱਤਾ। ਪੁਲੀਸ ਨੇ ਹਰਿਆਣਾ-ਦਿੱਲੀ ਹੱਦ ਨੂੰ ਸਿੰਘੂ ਤੇ ਟੀਕਰੀ ਤੋਂ ਆਵਾਜਾਈ ਲਈ ਬੰਦ ਰੱਖਿਆ ਹੋਇਆ ਹੈ। ਉੱਤਰ ਪ੍ਰਦੇਸ਼ ਦੀ ਸਰਹੱਦ ਵਾਲੇ ਗਾਜ਼ੀਪੁਰ ਵਿੱਚ ਵੀ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ।

ਆਲ ਇੰਡੀਆ ਟਰਾਂਸਪੋਰਟਰਾ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਵੱਡਾ ਐਲਾਨ

ਕਿਸਾਨਾਂ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਤੇ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ। ਕਿਸਾਨਾਂ ਦੀ ਪ੍ਰੈੱਸ ਕਾਨਫਰੰਸ ‘ਚ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨਾਂ ਨਵੀਂ ਰਣਨੀਤੀ ਦਾ ਐਲਾਨ

  • ਅਸੀਂ ਸਰਕਾਰ ਨੂੰ ਆਪਣੇ ਸਾਰੇ ਤੱਥ ਲਿੱਖ ਕੇ ਭੇਜਾਂਗੇ ਕਿ ਕਿਉਂ ਇਹ ਤਿੰਨੋਂ ਖ਼ੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ।
  • ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨੇਗੀ ਤਾਂ ਸਾਡਾ ਅੰਦੋਲਨ ਜਾਰੀ ਰਹੇਗਾ।
  • ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਭੋਪਾਲ ਗੈਸ ਤ੍ਰਾਸਦੀ ਦੇ ਵਰ੍ਹੇਗੰਢ ਮੌਕੇ 3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਕਾਰਪੋਰੇਟ ਜਗਤ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
  • 5 ਦਸੰਬਰ ਨੂੰ ਪੂਰੇ ਦੇਸ ਵਿੱਚ ਸਰਕਾਰ ਖਿਲਾਫ ਪੁਤਲਾ ਫੂਕ ਮੁਜ਼ਾਹਰੇ ਕੀਤੇ ਜਾਣਗੇ ਤੇ 7 ਤਰੀਕੇ ਨੂੰ ਖਿਡਾਰੀਆਂ ਤੇ ਦੇਸ ਦੇ ਜਵਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਰੋਸ ਵਿੱਚ ਐਵਾਰਡ ਵਾਪਸ ਕੀਤੇ ਜਾਣਗੇ।
  • ਸਾਨੂੰ ਪੂਰੇ ਦੇਸ਼ ਦੇ ਕਿਸਾਨਾਂ ਦਾ ਸਾਥ ਮਿਲ ਰਿਹਾ ਹੈ। ਅੰਦੋਲਨ ਆਉਣ ਵਾਲੇ ਦਿਨਾਂ ‘ਚ ਹੋਰ ਵੱਡਾ ਹੋਵੇਗਾ।

ਆਲ ਇੰਡੀਆ ਮੋਟਰ ਟਰਾਂਸਪੋਰਟ ਹੁਣ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆ ਗਈ ਹੈ। ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਰਣ ਸਿੰਘ ਅਟਵਾਲ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 8 ਦਸੰਬਰ ਤੋਂ ਅਸੀਂ ਉੱਤਰ ਭਾਰਤ ਵਿਚ ਆਪਣੀਆਂ ਤਮਾਮ ਕਾਰਾਂ ਤੇ ਟਰੱਕਾਂ ਨੂੰ ਰੋਕ ਦੇਵਾਂਗੇ।

ਇਸ ਤੋਂ ਬਾਅਦ ਵੀ ਜੇਕਰ ਸਰਕਾਰ ਸਹਿਮਤ ਨਹੀਂ ਹੁੰਦੀ ਤਾਂ ਦੇਸ਼ ਵਿਆਪੀ ਹੜਤਾਲ ਕੀਤੀ ਜਾਵੇਗੀ। ਕਿਸਾਨ ਅੰਦੋਲਨ ਦੇ ਸਮਰਥਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸਿੰਘੂ ਸਰਹੱਦ ‘ਤੇ ਪਹੁੰਚ ਰਹੇ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਇਲਾਕੇ ਵਿਚ ਕਈ ਕਿਲੋਮੀਟਰ ਜਾਮ ਜਾਮ ਹੋ ਗਿਆ ਹੈ।

40 ਖਾਪ ਪੰਚਾਇਤਾਂ ਵਲੋਂ ਖੱਟਰ ਸਰਕਾਰ ਦਾ ਤਖ਼ਤਾ ਪਲਟਣ ਦੀ ਤਿਆਰੀ ਦਾ ਐਲਾਨ

ਹਰਿਆਣੇ ਦੇ ਜੀਂਦ ਜ਼ਿਲੇ ਵਿਚ 40 ਖਾਪਾਂ ਦੀ ਮਹਾਂ ਪੰਚਾਇਤ ਹੋਈ। ਇਸ ਮਹਾਂ ਪੰਚਾਇਤ ਵਿੱਚ ਬਹੁਤ ਸਾਰੇ ਮਹੱਤਵਪੂਰਨ ਫੈਸਲੇ ਲਏ ਗਏ ਸਨ। ਮਹਾਪੰਚਾਇਤ(Mahapanchayat) ਵਿੱਚ, ਖਾਪ ਨੇ ਫੈਸਲਾ ਕੀਤਾ ਕਿ ਉਹ ਹਰਿਆਣਾ ਸਰਕਾਰ(Haryana Government) ਨੂੰ ਹੇਠਾਂ ਡੇਗਣ ਲਈ ਮੁਹਿੰਮ ਦੀ ਸ਼ੁਰੂਆਤ ਕਰਨਗੇ। ਦੱਸ ਦੇਈਏ ਕਿ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਕੋਲ ਬਹੁਮਤ ਨਹੀਂ ਹੈ। ਹਰਿਆਣਾ ਦੀ ਖੱਟਰ ਸਰਕਾਰ ਜੇਜੇਪੀ ਅਤੇ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਚੱਲ ਰਹੀ ਹੈ।

ਖਾਪ ਨੇਤਾਵਾਂ ਨੇ ਐਲਾਨ ਕੀਤਾ ਕਿ ਜਿਨ੍ਹਾਂ ਵਿਧਾਇਕਾਂ ਨੇ ਸਰਕਾਰ ਦਾ ਸਮਰਥਨ ਕੀਤਾ ਹੈ, ਉਹ ਸਮਰਥਨ ਵਾਪਸ ਲੈਣ ਲਈ ਮਜਬੂਰ ਹੋਣਗੇ। ਹਰ ਖਾਪ ਜਾ ਕੇ ਇਨ੍ਹਾਂ ਵਿਧਾਇਕਾਂ ਨੂੰ ਮਿਲੇਗਾ। ਪਹਿਲਾਂ ਵਿਧਾਇਕਾਂ ਨੂੰ ਸ਼ਾਂਤੀ ਨਾਲ ਅਪੀਲ ਕੀਤੀ ਜਾਏਗੀ ਅਤੇ ਜੇਕਰ ਉਹ ਸਹਿਮਤ ਨਹੀਂ ਹੋਏ ਤਾਂ ਉਨ੍ਹਾਂ ਦੇ ਪਿੰਡਾਂ ਵਿਚ ਦਾਖਲੇ ‘ਤੇ ਪਾਬੰਦੀ ਲਗਾਈ ਜਾਵੇਗੀ। ਦਿੱਲੀ ਨੂੰ ਬੰਦ ਕਰ ਦੇਵਾਂਗੇ ਦੁੱਧ, ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਹਰਿਆਣਾ ਦੇ ਜੀਂਦ ਵਿਚ ਖਾਪ ਪੰਚਾਇਤਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਜੀਂਦ ਖਾਪ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਮੰਗ ਨੂੰ ਨਹੀਂ ਮੰਨਦੀ ਤਾਂ ਦੁੱਧ, ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਦਿੱਲੀ ਵਿੱਚ ਬੰਦ ਕਰ ਦਿੱਤੀ ਜਾਵੇਗੀ।

Leave a Comment