ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਜਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪਾਰਟੀ ਛੱਡ ਦਿੱਤੀ ਹੈ।
ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਭਲਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਇਸ ਦਾ ਸਿੱਧਾ ਫਾਇਦਾ ਹਰਸਿਮਰਤ ਕੌਰ ਬਾਦਲ ਦੀ ਚੋਣ ਮੁਹਿੰਮ ਨੂੰ ਮਿਲੇਗਾ ਕਿਉਂਕਿ ਰਵੀਪ੍ਰੀਤ ਸਿੰਘ ਬਠਿੰਡਾ ਦਿਹਾਤੀ ਇਲਾਕੇ ਵਿਚ ਚੰਗਾ ਪ੍ਰਭਾਵ ਰੱਖਦੇ ਹਨ।