Punjab

ਕਿਸਾਨਾਂ ਵਲੋਂ ਬੈਰੀਕੇਡ ਤੋੜਨ ਲਈ ਕੀਤੇ ਜੁਗਾੜ ਨੇ ਹਰਿਆਣਾ ਸਰਕਾਰ ਦੀ ਉਡਾਏ ਹੋਸ਼

Haryana government's gambit to break the barricade by the farmers

ਕਿਸਾਨ ਅੱਜ ਸਵੇਰੇ 11 ਵਜੇ ਦਿੱਲੀ ਵੱਲ ਕਰਨਗੇ ਕੂਚ, ਬੈਰੀਕੇਡਾਂ ਨੂੰ ਤੋੜਨ ਲਈ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਮੰਗਵਾਈਆਂ ਗਈਆਂ

ਕਿਸਾਨ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਲਈ ਸ਼ੰਭੂ ਤੇ ਖਨੌਰੀ ਸਰਹੱਦ ਉਪਰ ਅੰਦੋਲਨ ਹਿੰਸਕ ਰੂਪ ਧਾਰਨ ਕਰ ਸਕਦਾ ਹੈ। ਪੰਜ ਦਿਨਾਂ ਦੇ ਸੀਜ਼ਫਾਇਰ ਤੋਂ ਬਾਅਦ ਅੱਜ ਕਿਸਾਨਾਂ ਨੇ ਹਰਿਆਣਾ ਵੱਲ ਵਧਣ ਦਾ ਐਲਾਨ ਕੀਤਾ ਹੈ। ਉਧਰ, ਕਿਸਾਨਾਂ ਦੀਆਂ ਵੱਡੀਆਂ-ਵੱਡੀਆਂ ਮਸ਼ੀਨਾਂ ਵੇਖ ਹਰਿਆਣਾ ਸਰਕਾਰ ਵੀ ਅਲਰਟ ਹੋ ਗਈ ਹੈ।

ਅੱਜ ਅੰਦੋਲਨ ਦਾ 9ਵਾਂ ਦਿਨ ਹੈ। ਅੱਠ ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹੁਣ ਤੱਕ ਵੱਖ-ਵੱਖ ਕਾਰਨਾਂ ਕਰਕੇ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 2 ਕਿਸਾਨ ਅਤੇ 2 ਪੁਲਿਸ ਸਬ-ਇੰਸਪੈਕਟਰ ਸ਼ਾਮਲ ਹਨ।

ਮੰਗਲਵਾਰ ਨੂੰ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਿਸ ਤੋਂ ਬਾਅਦ ਹਰਿਆਣਾ ਦੇ ਡੀਜੀਪੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਸਥਿਤੀ ਕਾਬੂ ਵਿੱਚ ਰੱਖਣ ਲਈ ਪੱਤਰ ਲਿਖਿਆ ਗਿਆ। ਹਰਿਆਣਾ ਦੇ ਡੀਜੀਪੀ ਵੱਲੋਂ ਭੇਜੇ ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਕਿਸਾਨਾਂ ਨੇ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨਾਂ ਤੇ ਜੇਸੀਬੀ ਨੂੰ ਮੋਡੀਫਾਈ ਕਰਕੇ ਲਿਆਂਦਾ ਹੈ। ਕਿਸਾਨ ਇਸ ਦੀ ਵਰਤੋਂ ਬੈਰੀਕੇਡ ਤੋੜਨ ਲਈ ਕਰਨਗੇ। ਇਸ ਕਾਰਨ ਹਰਿਆਣਾ ਪੁਲਿਸ ਦੇ ਜਵਾਨਾਂ ਤੇ ਅਰਧ ਸੈਨਿਕ ਬਲਾਂ ਨੂੰ ਨੁਕਸਾਨ ਹੋ ਸਕਦਾ ਹੈ।

ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਇਹ ਮਸ਼ੀਨਾਂ ਜ਼ਬਤ ਕਰਨ ਲਈ ਕਿਹਾ ਹੈ। ਇੰਨਾ ਹੀ ਨਹੀਂ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ। ਹਰਿਆਣਾ ਦੇ ਡੀਜੀਪੀ ਵੱਲੋਂ ਪੱਤਰ ਮਿਲਣ ਤੋਂ ਬਾਅਦ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਪੰਜਾਬ-ਹਰਿਆਣਾ ਸਰਹੱਦ ਵੱਲ ਕਿਸੇ ਵੀ ਭਾਰੀ ਮਸ਼ੀਨਰੀ ਤੇ ਜੇਸੀਬੀ ਜਾਂ ਪੋਕਲੇਨ ਨੂੰ ਨਾ ਜਾਣ ਦੇਣ ਦੇ ਹੁਕਮ ਦਿੱਤੇ ਗਏ ਹਨ।

ਮੰਗਲਵਾਰ ਦੇਰ ਰਾਤ ਪੰਜਾਬ ਤੋਂ ਭਾਰੀ ਮਸ਼ੀਨਰੀ ਲੈ ਕੇ ਸ਼ੰਭੂ ਬਾਰਡਰ ਵੱਲ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਨਾਕਾਬੰਦੀ ਨੂੰ ਲੈ ਕੇ ਝੜਪ ਹੋ ਗਈ ਸੀ। ਇਸ ਵਿੱਚ ਸ਼ੰਭੂ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਅਤੇ ਮੁਹਾਲੀ ਦੇ ਐਸਪੀ ਜਗਵਿੰਦਰ ਸਿੰਘ ਚੀਮਾ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਕੇਂਦਰੀ ਮੰਤਰੀ ਅਰਜੁਨ ਮੁੰਡਾ ਦੀ ਕਿਸਾਨਾਂ ਨੂੰ ਅਪੀਲ

ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅਰਜੁਨ ਮੁੰਡਾ ਨੇ ਕਿਹਾ ਕਿ ਸਾਨੂੰ ਗੱਲਬਾਤ ਰਾਹੀਂ ਇਸ ਨੂੰ ਹੱਲ ਵੱਲ ਲਿਜਾਣਾ ਹੋਵੇਗਾ। ਸਾਨੂੰ ਸ਼ਾਂਤੀਪੂਰਨ ਮਾਹੌਲ ਵਿੱਚ ਗੱਲਬਾਤ ਜਾਰੀ ਰੱਖ ਕੇ ਅੱਗੇ ਵਧਣਾ ਚਾਹੀਦਾ ਹੈ।

ਕੇਂਦਰੀ ਮੰਤਰੀ ਅਰਜੁਨ ਮੁੰਡਾ ਕਹਿੰਦੇ ਹਨ, “ਅਸੀਂ ਚੰਗਾ ਕਰਨਾ ਚਾਹੁੰਦੇ ਹਾਂ ਅਤੇ ਅਜਿਹਾ ਕਰਨ ਲਈ ਕਈ ਰਾਏ ਦਿੱਤੀ ਜਾ ਸਕਦੀ ਹੈ, ਜਿਵੇਂ ਕਿ ਅਸੀਂ ਹਮੇਸ਼ਾ ਚੰਗੇ ਵਿਚਾਰਾਂ ਦਾ ਸੁਆਗਤ ਕਰਦੇ ਹਾਂ… ਪਰ ਇਹ ਤਰੀਕਾ ਲੱਭਣ ਲਈ ਕਿ ਇਹ ਰਾਏ ਕਿਵੇਂ ਫਲਦਾਇਕ ਹੋਵੇਗੀ, ਸਿਰਫ ਗੱਲਬਾਤ ਹੈ। ਗੱਲਬਾਤ ਰਾਹੀਂ ਕੋਈ ਹੱਲ ਜ਼ਰੂਰ ਨਿਕਲੇਗਾ। ਉਨ੍ਹਾਂ ਸਾਰਿਆਂ ਨੂੰ ਧੀਰਜ ਰੱਖਣ ਅਤੇ ਗੱਲਬਾਤ ਜਾਰੀ ਰੱਖ ਕੇ ਕੋਈ ਹੱਲ ਕੱਢਣ ਦੀ ਅਪੀਲ ਕੀਤੀ ਹੈ।

Back to top button