Latest news

Glime India News

ਕੈਬਨਿਟ ਮੰਤਰੀ ਵੱਲੋਂ 58 ਸਾਲ ਉਮਰ ਭੋਗਣ ਵਾਲੇ ਕਰਮਚਾਰੀਆਂ/ਅਧਿਕਾਰੀਆਂ ਨੂੰ ਡਿਊਟੀ ਤੋਂ ਫਾਰਗ ਕਰਨ ਦੇ ਹੁਕਮ

ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਪੰਜਾਬ ਵਿੱਚ 58 ਸਾਲ ਦੀ ਉਮਰ ਪੂਰੀ ਕਰ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਸੇਵਾਮੁਕਤੀ ਲਈ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ 58 ਸਾਲ ਦੀ ਉਮਰ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਤੁਰੰਤ ਡਿਊਟੀ ਤੋਂ ਫਾਰਗ ਕੀਤਾ ਜਾਵੇ।ਸਖਤੀ ਦੇ ਬਾਵਜੂਦ ਕੁਝ ਕਰਮਚਾਰੀਆਂ ਨੂੰ 58 ਸਾਲ ਦੀ ਸੇਵਾਮੁਕਤ ਦੇ ਬਾਵਜੂਦ ਵੀ ਨਿਯੁਕਤ ਕਰਨ ਉਤੇ ਸਖ਼ਤ ਆਦੇਸ਼ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਹੈ ਕਿ ਜੇਕਰ ਕੋਈ ਅਧਿਕਾਰੀ ਅਜਿਹੀ ਨਿਯੁਕਤੀ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ 58 ਸਾਲ ਦੀ ਸੇਵਾਮੁਕਤੀ ਤੋਂ ਬਾਅਦ ਵੀ ਕੁਝ ਅਧਿਕਾਰੀਆਂ ਨੂੰ ਠੇਕੇ ਜਾਂ ਕਿਸੇ ਹੋਰ ਢੰਗ ਨਾਲ ਨਿਯੁਕਤ ਕੀਤਾ ਗਿਆ ਹੈ,ਜਿਨ੍ਹਾਂ ਨੂੰ ਤੁਰਕ ਫਾਰਗ ਕੀਤਾ ਜਾਵੇ।

Leave a Comment