[the_ad id="98460"] [the_ad id="98341"]
JalandharPunjab

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ।

ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।

Back to top button