[the_ad id="98460"] [the_ad id="98341"]
PoliticsPunjab

ਸਾਬਕਾ IG ਖੱਟੜਾ ਵਲੋਂ ਸੁਖਬੀਰ ਬਾਦਲ ਖਿਲ਼ਾਫ ਵੱਡੇ ਖੁਲਾਸੇ, ਬਾਦਲ ਨੇ ਡੇਰਾ ਸਿਰਸਾ ਤੋਂ ਮੰਗੀਆਂ ਵੋਟਾਂ

Former IG Khatra made big revelations against Sukhbir Badal, Badal asked for votes from Dera Sirsa

ਪਹਿਲਾਂ ਅਕਾਲੀ ਦਲ ਦੇ ਹੀ ਬਾਗੀ ਧੜੇ ਨੇ ਬਾਦਲ ਖਿਲਾਫ਼ ਸ੍ਰੀ ਅਕਾਲ ਤਖ਼ਤ ‘ਤੇ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਡੇਰੇ ਦੇ ਪ੍ਰੇਮੀ ਪ੍ਰਦੀਪ ਕਲੇਰ ਨੇ ਖੁਲਾਸੇ ਕੀਤੇ ਤਾਂ ਹੁਣ ਬੇਅਦਬੀ ਮਾਮਲੇ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਸਾਬਕਾ ਪੁਲਿਸ ਮੁਖੀ ਨੇ ਵੱਡੇ ਖੁਲਾਸੇ ਕੀਤੇ ਹਨ। 

ਬੇਅਦਬੀ ਕੇਸਾਂ ਦੀ ਜਾਂਚ ਲਈ ਬਣਾਈ ਗਈ SIT ਦੇ ਸਾਬਕਾ ਪੁਲੀਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ, ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਵੋਟਾਂ ਲੈਣ ਲਈ ਗੁਰੂ ਗ੍ਰੰਥ ਸਾਹਿਬ ਦੀ ਆਸਥਾ ਨੂੰ ਛਿੱਕੇ ਟੰਗਿਆ ਸੀ, ਅਸੀਂ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ  ਟਿਕਟ ਵਾਪਸ ਕੀਤੀ ਤੇ ਪਾਰਟੀ ਛੱਡ ਦਿੱਤੀ।

ਉਨ੍ਹਾਂ ਸਪੱਸ਼ਟ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਜਾਂ ਫਿਰ ਬਰਗਾੜੀ ਵਿੱਚ ਬੇਅਦਬੀ ਬਾਰੇ ਤੱਥ ਗੁਰਦੇਵ ਪ੍ਰੇਮੀ ਦੇ ਸਕਦਾ ਸੀ ਪਰ ਉਹ ਮਾਰ ਦਿੱਤਾ ਗਿਆ, ਜਿਸ ਤੋਂ ਬਾਅਦ ਡੇਰਾ ਪ੍ਰੇਮੀਆਂ ਬਾਰੇ ਪੱਕੇ ਸਬੂਤ ਮਿਲਣੇ ਮੁਸ਼ਕਲ ਹੋ ਗਏ।

Back to top button