[the_ad id="98460"] [the_ad id="98341"]
Punjab

ਹੁਣ ਟ੍ਰੈਫ਼ਿਕ ਨਿਯਮ ਤੋੜਨ ਵਾਲਿਆਂ ਦੇ ਵਾਹਨ ਹੋਣਗੇ ਜ਼ਬਤ, ਲਾਇਸੈਂਸ ਹੋਵੇਗਾ ਰੱਦ

ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ।

ਮੁੱਖ ਸਕੱਤਰ  ਵਰਮਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅੱਜ ਟਰਾਂਸਪੋਰਟ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਨਿਯਮਾਂ ਦੀ ਪਾਲਣਾ ਲਈ ਵਰਤੇ ਜਾਣ ਵਾਲੇ ਆਧੁਨਿਕ ਯੰਤਰਾਂ ਦੀ ਤੁਰੰਤ ਖਰੀਦ ਕਰਨ ਲਈ ਵੀ ਆਖਿਆ।

ਮੁੱਖ ਸਕੱਤਰ ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ, ਓਵਰ ਸਪੀਡ, ਲਾਲ ਬੱਤੀ ਦੀ ਉਲੰਘਣਾ, ਵਾਹਨ ਚਲਾਉਦੇ ਹੋਏ ਮੋਬਾਈਲ ਦੀ ਵਰਤੋਂ ਬਿਨਾਂ ਹੈਲਮਟ ਤੇ ਸੀਟ ਬੈਲਟ ਤੋਂ ਵਾਹਨ ਚਲਾਉਣਾ ਆਦਿ ਉਲੰਘਣਾਵਾਂ ਜਿਨਾਂ ਦਾ ਸਿੱਧਾ ਮਨੁੱਖੀ ਜਾਨ ਨਾਲ ਸਬੰਧ ਹੈ, ਉਤੇ ਪੂਰਨ ਕੰਟਰੋਲ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦਿੱਤੀਆਂ ਜਾਣ। ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇ।

Back to top button