
ਸੀਬੀਆਈ (CBI ) ਨੇ ਰੱਖਿਆ ਖੋਜ ਵਿਕਾਸ ਸੰਗਠਨ (DRDO), ਫੌਜ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਅਤੇ ਵਿਦੇਸ਼ੀ ਖੁਫੀਆ ਏਜੰਸੀਆਂ ਨਾਲ ਸਾਂਝੀ ਕਰਨ ਦੇ ਦੋਸ਼ ‘ਚ ਇਕ ਫ੍ਰੀਲਾਂਸ ਪੱਤਰਕਾਰ ਖਿਲਾਫ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਐਫਆਈਆਰ (FIR) ਦਰਜ ਕਰਨ ਤੋਂ ਬਾਅਦ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵਿਵੇਕ ਰਘੂਵੰਸ਼ੀ ਅਤੇ ਉਸ ਦੇ ਨਜ਼ਦੀਕੀ ਸਾਥੀਆਂ ਨਾਲ ਜੁੜੇ ਜੈਪੁਰ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ 12 ਥਾਵਾਂ ‘ਤੇ ਛਾਪੇਮਾਰੀ ਕੀਤੀ।