
ਸੀਬੀਆਈ ਦੀ ਟੀਮ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ ਕਰ ਰਹੀ ਹੈ। ਸੀਬੀਆਈ ਦੀ ਟੀਮ ਸਿਸੋਦੀਆ ਦੇ ਕਰੀਬ 21 ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਦਿੱਲੀ ਵਿੱਚ ਕਥਿਤ ਐਕਸਾਈਜ ਘੁਟਾਲੇ ਦੇ ਸਬੰਧ ਵਿੱਚ ਮਾਰੇ ਜਾ ਰਹੇ ਹਨ।
ਮਨੀਸ਼ ਸਿਸੋਦੀਆ ਨੇ ਵੀ ਇੱਕ ਤੋਂ ਬਾਅਦ ਇੱਕ ਤਿੰਨ ਟਵੀਟ ਕੀਤੇ ਹਨ। ਸਿਸੋਦੀਓ ਨੇ ਟਵੀਟ ਕੀਤਾ ਕਿ ਅਸੀਂ ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ।