PunjabJalandhar

ਜਲੰਧਰ ‘ਚ CBI ਵੱਲੋਂ RPO ਅਨੂਪ ਸਿੰਘ ਸਮੇਤ 3 ਅਧਿਕਾਰੀ ਗ੍ਰਿਫ਼ਤਾਰ, 25 ਲੱਖ ਕੈਸ਼ ਬਰਾਮਦ

CBI arrested 3 officials of Jalandhar passport office, including RPO officer

ਸੰਤ ਬਲਵੀਰ ਸਿੰਘ ਸੀਚੇਵਾਲ ਨੇ ਖੇਤਰੀ ਪਾਸਪੋਰਟ ਦਫ਼ਤਰ ਦੇ ਕੰਮਕਾਜ ਨੂੰ ਲੈ ਕੇ ਵਿਦੇਸ਼ ਮੰਤਰੀ ਭੇਜੀ ਸੀ ਨੂੰ ਸ਼ਿਕਾਇਤ 

ਕੇਂਦਰੀ ਜਾਂਚ ਬਿਊਰੋ ਨੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ’ਚ ਖੇਤਰੀ ਪਾਸਪੋਰਟ ਦਫਤਰ ਜਲੰਧਰ ਦੇ ਖੇਤਰੀ ਪਾਸਪੋਰਟ ਅਫਸਰ ਸਮੇਤ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਨੂੰ ਕਰੀਬ 7 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਟੀਮ ਨੇ ਅਨੂਪ ਸਿੰਘ ਤੋਂ ਇਲਾਵਾ ਸਹਾਇਕ ਪਾਸਪੋਰਟ ਅਧਿਕਾਰੀ ਹਰਿਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਕੇਂਦਰੀ ਜਾਂਚ ਬਿਊਰੋ ਨੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ’ਚ ਖੇਤਰੀ ਪਾਸਪੋਰਟ ਦਫਤਰ ਜਲੰਧਰ ਦੇ ਖੇਤਰੀ ਪਾਸਪੋਰਟ ਅਫਸਰ ਸਮੇਤ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋ ਹੋਰ ਅਧਿਕਾਰੀਆ ’ਚ ਸਹਾਇਕ ਪਾਸਪੋਰਟ ਅਫਸਰ (ਏਪੀਓ) ਸ਼ਾਮਲ ਹਨ।

ਸੀਬੀਆਈ ਨੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਦੇ ਇਕ ਸਹਾਇਕ ਪਾਸਪੋਰਟ ਅਧਿਕਾਰੀ ਵਿਰੁੱਧ ਕੇਸ ਦਰਜ ਕੀਤਾ ਹੈ। ਦੋਸ਼ ਸੀ ਕਿ ਸ਼ਿਕਾਇਤਕਰਤਾ ਨੇ ਆਪਣੀ ਪੋਤੀ ਤੇ ਪੋਤੇ ਸਬੰਧੀ ਨਵੇਂ ਪਾਸਪੋਰਟ ਲਈ ਅਪਲਾਈ ਕੀਤਾ ਸੀ। ਜਦੋਂ ਸ਼ਿਕਾਇਤਕਰਤਾ ਉਕਤ ਦੋ ਪਾਸਪੋਰਟਾਂ ਦੀ ਸਥਿਤੀ ਦੀ ਜਾਂਚ ਕਰਨ ਲਈ ਮੁਲਜ਼ਮ ਏਪੀਓ ਨੂੰ ਮਿਲਿਆ ਤਾਂ ਮੁਲਜ਼ਮਾਂ ਨੇ ਪਾਸਪੋਰਟ ਜਾਰੀ ਕਰਨ ਬਦਲੇ ਕਥਿਤ ਤੌਰ ‘ਤੇ 25,000/- ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਰਿਸ਼ਵਤ ਦੀ ਰਕਮ ਆਰਪੀਓ ਅਤੇ ਇੱਕ ਹੋਰ ਏਪੀਓ ਦੇ ਨਿਰਦੇਸ਼ਾਂ ‘ਤੇ ਸਵੀਕਾਰ ਕੀਤੀ ਜਾਂਦੀ ਹੈ ਅਤੇ ਇਹ ਉਨ੍ਹਾਂ ਦਰਮਿਆਨ ਸਾਂਝੀ ਕੀਤੀ ਜਾਂਦੀ ਹੈ। ਸੀਬੀਆਈ ਨੇ ਜਾਲ ਵਿਛਾ ਕੇ ਮੁਲਜ਼ਮ ਏਪੀਓ ਨੂੰ 25,000/- ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਅਤੇ ਸਵੀਕਾਰ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ ਦੇ ਆਰਪੀਓ ਅਤੇ ਇੱਕ ਹੋਰ ਏਪੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਖੇਤਰੀ ਪਾਸਪੋਰਟ ਦਫ਼ਤਰ ਦੇ ਕੰਮਕਾਜ ਨੂੰ ਲੈ ਕੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਸ਼ਿਕਾਇਤ ਭੇਜੀ ਸੀ। ਇਹ ਸ਼ਿਕਾਇਤ 8 ਫਰਵਰੀ ਨੂੰ ਭੇਜੀ ਗਈ ਸੀ। ਸ਼ਿਕਾਇਤ ਵਿੱਚ ਸੀਚੇਵਾਲ ਨੇ ਕਿਹਾ ਸੀ ਕਿ ਜਲੰਧਰ ਦਾ ਖੇਤਰੀ ਪਾਸਪੋਰਟ ਦਫ਼ਤਰ ਦੇਸ਼ ਦਾ ਪਾਸਪੋਰਟ ਦਫ਼ਤਰ ਹੈ, ਜਿੱਥੇ ਜ਼ਿਆਦਾਤਰ ਲੋਕ ਪਾਸਪੋਰਟ ਬਣਵਾਉਣ ਲਈ ਆਉਂਦੇ ਹਨ। ਭਾਰਤ ਸਰਕਾਰ ਪਾਸਪੋਰਟ ਬਣਾਉਣ ਦੇ ਨਿਯਮਾਂ ਵਿੱਚ ਕਾਫੀ ਢਿੱਲ ਦੇ ਰਹੀ ਹੈ ਪਰ ਅਧਿਕਾਰੀਆਂ ਅਤੇ ਏਜੰਟਾਂ ਦੀ ਮਿਲੀਭੁਗਤ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Back to top button