Punjab
CBI ਵੱਲੋਂ ਪਰਵਿੰਦਰ ਝੋਟਾ ਕਤਲ ਕੇਸ ਵਿਚ ਪਹਿਲਾ ਵੱਡਾ ਐਕਸ਼ਨ
First major action by the CBI in the Parvinder Jhota murder case

First major action by the CBI in the Parvinder Jhota murder case
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੰਗਲਵਾਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਪੰਜ ਮੈਂਬਰੀ ਟੀਮ ਇੱਥੇ ਪਹੁੰਚ ਗਈ ਅਤੇ ਕਤਲ ਕੇਸ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ, ਮਾਮਲੇ ਦੀ ਜਾਂਚ ਲਈ CBI ਦੀ ਟੀਮ ਬੀਤੀ ਅੱਧੀ ਰਾਤ ਕਰੀਬ 12 ਵਜੇ ਮਾਨਸਾ ਪਹੁੰਚੀ। ਟੀਮ ਨੇ ਸਿਟੀ-2 ਪੁਲਿਸ ਥਾਣੇ ਪਹੁੰਚ ਕੇ ਇਸ ਕੇਸ ਨਾਲ ਸਬੰਧਤ ਫ਼ਾਈਲ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਹੁਣ ਖਬਰ ਆ ਰਹੀ ਹੈ ਕਿ CBI ਨੇ ਇਸ ਮਾਮਲੇ ਵਿਚ FIR ਦਰਜ ਕੀਤੀ ਹੈ ਅਤੇ ਮੁਲਜ਼ਮ ਅਸ਼ਵਨੀ ਕੁਮਾਰ ਦਾ ਰਿਮਾਂਡ ਲਿਆ ਜਾਵੇਗਾ। ਪਰਮਿੰਦਰ ਸਿੰਘ ਝੋਟਾ ਦਾ ਪਰਿਵਾਰ ਲਗਾਤਾਰ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕਰ ਰਿਹਾ ਸੀ।










