CBSE ਬੋਰਡ ਨੇ ਕੁੱਲ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਦਿੱਲੀ ਅਤੇ ਰਾਜਸਥਾਨ ਖੇਤਰ ਦੇ ਸਕੂਲ ਸ਼ਾਮਲ ਹਨ।
CBSE ਨੇ ਦਿੱਲੀ ਅਤੇ ਰਾਜਸਥਾਨ ਦੇ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਡੰਮੀ ਦਾਖ਼ਲੇ ਦਿੱਤੇ ਜਾ ਰਹੇ ਸਨ। ਇਸ ਤੋਂ ਇਲਾਵਾ ਸੀਬੀਐਸਈ ਵੱਲੋਂ ਬਣਾਏ ਗਏ ਕਈ ਹੋਰ ਨਿਯਮਾਂ ਦੀ ਵੀ ਅਣਦੇਖੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਸਕੂਲ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਜਿਸ ਕਾਰਨ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ
ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਐਸਈ ਦੀ ਟੀਮ ਨੇ ਇਨ੍ਹਾਂ ਵਿੱਚੋਂ ਕੁਝ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਦਾਖਲਿਆਂ ਵਿਚ ਕਈ ਖਾਮੀਆਂ ਪਾਈਆਂ। ਕਈ ਸਕੂਲਾਂ ਵਿਚ 11ਵੀਂ-12ਵੀਂ ਜਮਾਤ ਵਿੱਚ ਵਿਦਿਆਰਥੀਆਂ ਦੀ ਦਾਖਲਾ ਗਿਣਤੀ ਜ਼ਿਆਦਾ ਦਿਖਾਈ ਗਈ, ਜਦੋਂ ਕਿ ਵਿਦਿਆਰਥੀਆਂ ਦੀ ਅਸਲ ਗਿਣਤੀ ਘੱਟ ਸੀ।ਇਸ ਤੋਂ ਪਹਿਲਾਂ ਵੀ ਸੀਬੀਐਸਈ ਵੱਲੋਂ ਵਿਦਿਆਰਥੀਆਂ ਦੇ ਫਰਜ਼ੀ ਨੰਬਰ ਦਿਖਾਉਣ ਕਾਰਨ 20 ਤੋਂ ਵੱਧ ਸਕੂਲਾਂ ਦੀ ਮਾਨਤਾ ਰੱਦ ਕੀਤੀ ਜਾ ਚੁੱਕੀ ਹੈ।