Latest news

Glime India News

ਕੇਂਦਰ ਸਰਕਾਰ ਨੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਯਾਤਰੀ ਜਥੇ ਨੂੰ ਨਹੀਂ ਦਿੱਤੀ ਮਨਜ਼ੂਰੀ-ਬੀਬੀ ਜਗੀਰ ਕੌਰ

ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਪੂਰੇ ਸ਼ਤਾਬਦੀ ਸਮਾਗਮਾਂ ਵਿਚ ਭਲਕੇ ਅਠਾਰਾਂ ਫਰਵਰੀ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ।  ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਦੇਰ ਸ਼ਾਮ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਇਕ ਪੱਤਰ ਈਮੇਲ ਰਾਹੀਂ ਮਿਲਿਆ ਹੈ ਜਿਸ ਵਿਚ ਸਕਿਓਰਿਟੀ ਅਤੇ ਸੇਫਟੀ ਦੇ ਨਾਂ ਹੇਠ ਜਥੇ ਨੂੰ ਰੱਦ ਕਰ ਦਿੱਤਾ ਗਿਆ ਹੈ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਾਡੀਆਂ ਅਤੇ ਸਿੱਖ ਪੰਥ ਦੀਆਂ ਭਾਵਨਾਵਾਂ ਦਾ ਕੇਂਦਰ ਸਰਕਾਰ ਵੱਲੋਂ ਕਤਲ ਕੀਤਾ ਗਿਆ ਹੈ ਅਤੇ ਇਸ ਨਾਲ ਸਾਡੇ ਨਾਲ ਵੱਡਾ ਧੱਕਾ ਹੋਇਆ ਹੈ । ਉਨ੍ਹਾਂ ਕਿਹਾ ਇਸ ਵੇਲੇ ਜਦੋਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ ਅਤੇ ਪਾਕਿਸਤਾਨੀ ਦੂਤਾਵਾਸ ਵੱਲੋਂ ਸ਼ਰਧਾਲੂਆਂ ਨੂੰ ਵੀਜ਼ੇ ਵੀ ਜਾਰੀ ਕਰ ਦਿੱਤੇ ਗਏ ਸਨ ਪਾਕਿਸਤਾਨ ਵਿਖੇ ਵੀ ਜਥੇ ਦੇ ਆਉਣ ਜਾਣ ਲਈ ਬੱਸਾਂ ਆਦਿ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਸਨ ਉਸ ਵੇਲੇ ਭਾਰਤ ਸਰਕਾਰ ਵੱਲੋਂ ਜਥੇ ਨੂੰ ਅਚਾਨਕ ਰੱਦ ਕਰਨਾ ਕੇਂਦਰ ਸਰਕਾਰ ਦੀ ਸਿੱਖ ਵਿਰੋਧੀ ਸੋਚ ਹੀ ਲੱਗਦੀ ਹੈ ।