Latest news

ਮੁੱਖ ਮੰਤਰੀ ਚੰਨੀ ਵਲੋਂ ਵਿਦੇਸ਼ਾਂ ‘ਚ ਵਸਦੇ ਪੰਜਾਬੀ NRI’s ਲਈ ਵੱਡਾ ਐਲਾਨ

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨਆਰਆਈਜ਼ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਐਲਾਨ ਨਾਲ ਹੁਣ ਆਪਣਾ ਘਰ-ਬਾਰ ਅਤੇ ਜ਼ਮੀਨ-ਜਾਇਦਾਦ ਛੱਡ ਕੇ ਵਿਦੇਸ਼ ਗਏ ਐਨਆਰਆਈਜ਼ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੋਵੇਗੀ।

ਅੱਜ ਕੈਬਨਿਟ ਮੰਤਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਐਨਆਰਆਈਜ਼ ਪੰਜਾਬ ਦੀ ਜਾਇਦਾਦ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਦੀ ਸਰਕਾਰ ਛੇਤੀ ਹੀ ਐਕਟ ਲੈ ਕੇ ਆ ਰਹੀ ਹੈ।

Chief Minister Channy’s big announcement for Punjabi NRIs living abroad

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਦੇਸ਼ ਵਿੱਚ ਪੰਜਾਬੀ ਵਸਦਾ ਹੋਵੇ, ਪਰੰਤੂ ਜੇਕਰ ਉਸ ਦਾ ਪੰਜਾਬ ਵਿੱਚ ਘਰ ਹੈ ਤਾਂ ਉਸ ਨੂੰ ਇਸ ਦੀ ਜਾਣਕਾਰੀ ਵੀ ਪੰਜਾਬ ਸਰਕਾਰ ਭੇਜੇਗੀ।