JalandharPunjab

CIA STAFF ਜਲੰਧਰ ਨੇ 255 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ

ਜਲੰਧਰ, ਐਚ ਐਸ ਚਾਵਲਾ।

ਡਾ. ਐਸ ਭੂਪਤੀ IPS, ਕਮਿਸ਼ਨਰ ਪੁਲਿਸ, ਜਲੰਧਰ ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਜਸਕਿਰਨਜੀਤ ਸਿੰਘ ਤੇਜਾ IPS,DCP/Inv, ਜੀ ਦੀ ਨਿਗਰਾਨੀ ਹੇਠ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ PPS, ADCP-Inv ਅਤੇ ਸ੍ਰੀ ਪਰਮਜੀਤ ਸਿੰਘ, PPS, ACP-Detective ਜੀ ਦੀ ਯੋਗ ਅਗਵਾਈ ਹੇਠ SI ਅਸ਼ੋਕ ਕੁਮਾਰ ਇੰਚਾਰਜ CIA STAFF ਜਲੰਧਰ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋ 255 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਮਿਤੀ 17-12-2022 ਨੂੰ CIA STAFF ਦੀ ਪੁਲਿਸ ਟੀਮ SI ਅਸ਼ੋਕ ਕੁਮਾਰ ਇੰਚਾਰਜ CIA STAFF ਜਲੰਧਰ ਦੀ ਅਗਵਾਈ ਹੇਠ ਕੱਚਾ ਰਸਤਾ ਟੀ ਪੁਆਇੰਟ ਧਨਸ਼ਾਈਨ ਵੈਲੀ ਵੈਲਫੇਅਰ ਸੁਸਾਇਟੀ ਜਲੰਧਰ ਮੌਜੂਦ ਸੀ ਕਿ ਸ਼ਨਸ਼ਾਈਨ ਵੈਲੀ ਵੈਲਫੇਅਰ ਸੁਸਾਇਟੀ ਦੀ ਤਰਫੋਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੌਕਾ ਤੋ ਖਿਸਕਣ ਲੱਗਾ | ਜਿਸ ਨੂੰ ਸੀ.ਆਈ.ਏ. ਸਟਾਫ ਦੀ ਟੀਮ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਗੌਰਵ ਸੋਨੀ ਉਰਫ ਗੋਰੂ ਪੁੱਤਰ ਅਸ਼ਵਨੀ ਕੁਮਾਰ ਵਾਸੀ ਪਿੰਡ ਦਾਤਾਰਪੁਰ ਤਲਵਾੜਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋ 255 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸਤੇ ਦੋਸ਼ੀ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਮੁਕੱਦਮਾ ਨੰਬਰ 362 ਮਿਤੀ 17-12-2022 ਅ/ਧ:21-61-85 NDPS ACT ਦਰਜ ਰਜਿਸਟਰ ਕੀਤਾ ਗਿਆ।

ਦੋਸ਼ੀ ਨੂੰ ਮਿਤੀ 18.12.2022 ਨੂੰ ਪੇਸ਼ ਅਦਾਲਤ ਕਰਕੇ 03 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੇ ਫਾਰਵਡ/ਬੈਕਵਰਡ ਲਿੰਕੇਜ਼ ਚੈਕ ਕਰਕੇ ਇਸ ਦੇ ਸਾਥੀ ਸਮਗਲਰਾਂ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਮਗਲਰਾਂ ਦੀ ਚੈਨ ਬਰੇਕ ਕੀਤੀ ਜਾ ਸਕੇ।

Related Articles

Leave a Reply

Your email address will not be published.

Back to top button