JalandharPunjab

CIA STAFF ਜਲੰਧਰ ਨੇ 50 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਨੂੰ ਕੀਤਾ ਕਾਬੂ

ਜਲੰਧਰ, ਐਚ ਐਸ ਚਾਵਲਾ।

ਡਾ. ਐਸ ਭੂਪਤੀ IPS , ਕਮਿਸ਼ਨਰ ਪੁਲਿਸ , ਜਲੰਧਰ ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅੰਕੁਰ ਗੁਪਤਾ IPS , DCP / Inv , ਜੀ ਦੀ ਨਿਗਰਾਨੀ ਹੇਠ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ PPS , ADCP – Inv , ਅਤੇ ਸ਼੍ਰੀ ਪਰਮਜੀਤ ਸਿੰਘ , PPS ACP – Detective ਜੀ ਦੀ ਯੋਗ ਅਗਵਾਈ ਹੇਠ SI ਅਸ਼ੋਕ ਕੁਮਾਰ ਇੰਚਾਰਜ CIA STAFF ਜਲੰਧਰ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋ 50 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।

ਮਿਤੀ 19-11-2022 ਨੂੰ CIA STAFF ਦੀ ਪੁਲਿਸ ਟੀਮ SI ਅਸ਼ੋਕ ਕੁਮਾਰ ਇੰਚਾਰਜ CIA STAFF ਜਲੰਧਰ ਦੀ ਅਗਵਾਈ ਹੇਠ ਟੀ – ਪੁਆਇੰਟ ਨੇੜੇ ਨਾਰੀ ਨਿਕੇਤਨ ਜਲੰਧਰ ਮੌਜੂਦ ਸੀ ਕਿ ਇੱਕ ਮੋਨਾ ਨੋਜਵਾਨ ਗਲੀ ਵਿੱਚੋਂ ਭਾਰਗੋ ਕੈਂਪ ਸਾਈਡ ਪੈਦਲ ਆਉਦਾ ਦਿਖਾਈ ਦਿੱਤਾ । ਜਿਸ ਨੂੰ ਸੀ.ਆਈ.ਏ.ਸਟਾਫ ਦੀ ਟੀਮ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਮਨਦੀਪ ਉਰਫ ਬੱਬੂ ਪੁੱਤਰ ਯਸ਼ਪਾਲ ਵਾਸੀ ਮਕਾਨ ਨੰਬਰ 129/8 ਭਾਰਗੋ ਕੈਂਪ ਨੇੜੇ ਲੱਕੜ ਚੌਕ ਜਲੰਧਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋ 50 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ । ਜਿਸਤੇ ਦੋਸ਼ੀ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਭਾਰਗੋ ਕੈਂਪ ਜਲੰਧਰ ਵਿਖੇ ਮੁਕੱਦਮਾ ਨੰਬਰ 178 ਮਿਤੀ 19-11-2022 ਅ / ਧ : 21-61-85 NDPS ACT ਦਰਜ ਰਜਿਸਟਰ ਕੀਤਾ ਗਿਆ।

ਦੋਸ਼ੀ ਅਮਨਦੀਪ ਉਰਫ ਬੱਬੂ ਦੇ ਖਿਲਾਫ ਪਹਿਲਾਂ ਵੀ ਮੁੱਕਦਮੇ ਦਰਜ ਰਜਿਸਟਰ ਹਨ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਦੇ ਫਾਰਵਡ / ਬੈਕਵਰਡ ਲਿੰਕੇਜ਼ ਚੈਕ ਕਰਕੇ ਇਸ ਦੇ ਸਾਥੀ ਸਮਗਲਰਾਂ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ ਤਾਂ ਜੋ ਨਸ਼ਾ ਸਮਗਲਰਾਂ ਦੀ ਚੈਨ ਬਰੇਕ ਕੀਤੀ ਜਾ ਸਕੇ।

Related Articles

Leave a Reply

Your email address will not be published.

Back to top button