PoliticsPunjabReligious

ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ‘ਚ ਸਰਵੋਰ ਕੋਲ ਬੈਠ ਕੇ ਸ਼ਰਾਬ ਪੀ ਰਹੀ ਔਰਤ ਦਾ ਗੋਲੀ ਮਾਰ ਕੇ ਕਤਲ, ਇੱਕ ਸ਼ਰਧਾਲੂ ਜ਼ਖ਼ਮੀ

ਪਟਿਆਲਾ ‘ਚ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ ‘ਚ ਮਰਿਆਦਾ ਤੋੜਨ ‘ਤੇ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਕੰਪਲੈਕਸ ਦੀ ਹੈ। ਦੱਸਿਆ ਜਾ ਰਿਹਾ ਹੈ ਕਿ 33 ਸਾਲਾ ਪਰਮਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਅੰਦਰ ਸਰੋਵਰ ਦੇ ਕੰਢੇ ਸ਼ਰਾਬ ਪੀ ਰਹੀ ਸੀ।

 

ਚਸ਼ਮਦੀਦਾਂ ਅਨੁਸਾਰ ਗੁਰਦੁਆਰੇ ਦੇ ਸੇਵਾਦਾਰ ਨੇ ਲੜਕੀ ਨੂੰ ਮਨ੍ਹਾ ਕੀਤਾ ਤਾਂ ਉਸ ਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ਦੀ ਬਾਂਹ ‘ਤੇ ਵਾਰ ਕਰ ਦਿੱਤਾ। ਇਸ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੜਕੀ ਨੂੰ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿੱਚ ਲਿਜਾਇਆ ਗਿਆ, ਜਿੱਥੇ ਖੜ੍ਹੇ ਇੱਕ ਵਿਅਕਤੀ ਨੇ ਪਿਸਤੌਲ ਕੱਢ ਕੇ ਉਸ ‘ਤੇ ਚਾਰ ਗੋਲੀਆਂ ਚਲਾਈਆਂ।

ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

घटना के बाद निर्मलजीत सिंह ने भागने का प्रयास नहीं किया और आत्मसमर्पण कर दिया।

ਪੁਲੀਸ ਨੇ ਮੁਲਜ਼ਮ ਨਿਰਮਲਜੀਤ ਸਿੰਘ ਸੈਣੀ ਵਾਸੀ ਅਰਬਨ ਅਸਟੇਟ, ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪ੍ਰਾਪਰਟੀ ਡੀਲਰ ਹੈ ਅਤੇ ਰੋਜ਼ਾਨਾ ਗੁਰਦੁਆਰਾ ਸਾਹਿਬ ਆਉਂਦਾ ਸੀ। ਗੋਲੀਬਾਰੀ ‘ਚ ਸ਼ਰਧਾਲੂ ਸਾਗਰ ਮਲਹੋਤਰਾ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

 

ਜਮਸ਼ੇਰ ਖਾਸ ਦੇ ਗੁਰਦੁਆਰਾ ਸਾਹਿਬ 'ਚ ਫੜਿਆ ਸ਼ੱਕੀ ਨੌਜਵਾਨ

ਜਮਸ਼ੇਰ ਖਾਸ ਦੇ ਗੁਰਦੁਆਰਾ ਸਾਹਿਬ ‘ਚ ਫੜਿਆ ਸ਼ੱਕੀ ਨੌਜਵਾਨ

ਜਲੰਧਰ ਦੇ ਪਿੰਡ ਜਮਸ਼ੇਰ ਖਾਸ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਸਿੰਘ ਸਭਾ ਸੜਕ ਵਾਲਾ ਖਾਸ ‘ਚ ਐਤਵਾਰ ਦੁਪਹਿਰ ਪ੍ਰਬੰਧਕਾਂ ਨੇ ਅੰਦਰ ਵੜੇ ਇਕ ਸ਼ੱਕੀ ਨੌਜਵਾਨ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਸ਼ੱਕੀ ਨੂੰ ਹਿਰਾਸਤ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਫੜੇ ਗਏ ਨੌਜਵਾਨ ਦੀ ਪਛਾਣ ਇੰਦਰਪ੍ਰਰੀਤ ਸਿੰਘ ਵਾਸੀ ਪਿੰਡ ਸੰਗੋਵਾਲ ਵਜੋਂ ਦੱਸੀ ਗਈ ਹੈ।

ਓਧਰ ਗੁਰਦੁਆਰਾ ਸਾਹਿਬ ਪੁੱਜੇ ਕਾਬੂ ਕੀਤੇ ਗਏ ਇੰਦਰਪ੍ਰਰੀਤ ਸਿੰਘ ਦੇ ਪਿਤਾ ਇੰਦਰਜੀਤ ਸਿੰਘ ਦਾ ਕਹਿਣਾ ਸੀ ਕਿ ਉਸ ਦਾ ਪੁੱਤਰ ਦਿਮਾਗੀ ਤੌਰ ‘ਤੇ ਠੀਕ ਨਹੀਂ ਹੈ।

ਜਾਣਕਾਰੀ ਮੁਤਾਬਕ ਅੱਜ ਦੁਪਹਿਰ ਕਰੀਬ 2 ਵੱਜ ਕੇ 20 ਮਿੰਟ ‘ਤੇ ਇਕ ਨੌਜਵਾਨ ਸਿਰ ‘ਤੇ ਪਰਨਾ ਬੰਨ੍ਹ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਤੇ ਲੰਗਰ ਹਾਲ ‘ਚ ਜਾ ਕੇ ਖੜ੍ਹ ਗਿਆ। ਇਸ ਮੌਕੇ ਸੰਗਰਾਂਦ ਦਿਹਾੜੇ ਦੀ ਤਿਆਰੀ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡਗੰ੍ਥੀ ਭਾਈ ਪ੍ਰਧਾਨ ਸਿੰਘ ਅਤੇ ਉਨਾਂ੍ਹ ਦੇ ਸਾਥੀ ਸਿੰਘ ਜਦੋਂ ਲੰਗਰ ਹਾਲ ‘ਚ ਪਹੁੰਚੇ ਤਾਂ ਉਨਾਂ੍ਹ ਅਣਪਛਾਤੇ ਨੌਜਵਾਨ ਨੂੰ ਦੇਖ ਕੇ ਪੁੱਿਛਆ ਕਿ ਇਥੇ ਕੀ ਕਰਦਾ ਹੈ। ਨੌਜਵਾਨ ਘਬਰਾ ਕੇ ਬਾਹਰ ਨੂੰ ਭੱਜ ਗਿਆ। ਗੰ੍ਥੀ ਸਿੰਘ ਤੇ ਉਸ ਦੇ ਸਾਥੀਆ ਵੱਲੋਂ ਨੌਜਵਾਨ ਨੂੰ ਫੜ ਕੇ ਵਾਪਸ ਗੁਰਦੁਆਰਾ ਸਾਹਿਬ ਲਿਆਂਦਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗੰ੍ਥੀ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਵੱਲੋਂ ਸ਼ੱਕੀ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ। ਇਸ ਮੌਕੇ ਦਸਮੇਸ਼ ਤਰਨਾ ਦਲ ਤੋਂ ਬਾਬਾ ਹਰੀ ਸਿੰਘ ਖਾਲਸਾ ਅਤੇ ਸਾਥੀ ਸਿੰਘਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਕਿ ਇਸ ਮਾਮਲੇ ਦੀ ਜਾਂਚ ਡੂੰਘਾਈ ਨਾਲ ਕੀਤੀ ਜਾਵੇ। ਓਧਰ ਮੌਕੇ ‘ਤੇ ਪਹੁੰਚੇ ਸ਼ੱਕੀ ਨੌਜਵਾਨ ਦੇ ਪਿਤਾ ਇੰਦਰਜੀਤ ਸਿੰਘ ਵਾਸੀ ਪਿੰਡ ਸੰਗੋਵਾਲ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਨਾਮ ਇੰਦਰਪ੍ਰਰੀਤ ਸਿੰਘ ਹੈ ਜੋ ਕਿ ਦਿਮਾਗੀ ਤੌਰ ‘ਤੇ ਠੀਕ ਨਹੀਂ ਹੈ। ਪਿਛਲੇ 2 ਸਾਲ ਤੋਂ ਉਸ ਦਾ ਇਲਾਜ ਚੱਲ ਰਿਹਾ ਹੈ ਜਿਸ ਦੀਆਂ ਮੈਡੀਕਲ ਰਿਪੋਰਟਾਂ ਤੇ ਦਵਾਈਆਂ ਸਾਡੇ ਕੌਣ ਹਨ। ਦਿਮਾਗੀ ਹਾਲਤ ਠੀਕ ਨਾ ਹੋਣ ਕਰਕੇ ਪਹਿਲਾਂ ਵੀ 26 ਅਪ੍ਰਰੈਲ ਇੰਦਰਪ੍ਰਰੀਤ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ। ਫਿਰ ਦਸ ਦਿਨ ਬਾਅਦ ਆਪ ਹੀ ਘਰ ਵਾਪਸ ਆ ਗਿਆ ਸੀ, ਜਿਸ ਦੀ ਰਿਪੋਰਟ ਉਨਾਂ੍ਹ ਥਾਣਾ ਮਹਿਤਪੁਰ ਵਿਚ ਕਰਵਾਈ ਹੋਈ ਸੀ।

 

Leave a Reply

Your email address will not be published.

Back to top button