CM Bhagwant Mann's gift, waiver of processing fee for large loans of cooperative banks
CM Bhagwant Mann's gift, waiver of processing fee for large loans of cooperative banks
ਭਗਵੰਤ ਮਾਨ ਸਰਕਾਰ ਨੇ ਦੀਵਾਲੀ ਦੇ ਤਿਉਹਾਰ ‘ਤੇ ਸਹਿਕਾਰੀ ਬੈਂਕਾਂ ਦੇ ਸਾਰੇ ਵੱਡੇ ਕਰਜ਼ਦਾਰਾਂ ਨੂੰ ਇੱਕ ਵਿਸ਼ੇਸ਼ ਤੋਹਫਾ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਸਰਕਾਰ ਦੇ ਐਲਾਨ ਅਨੁਸਾਰ ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ ‘ਤੇ ਇੱਕ ਮਹੀਨੇ ਦੀ ਪ੍ਰੋਸੈਸਿੰਗ ਫੀਸ ਨਹੀਂ ਲਈ ਜਾਵੇਗੀ। ਸੂਬਾ ਸਰਕਾਰ ਨੇ ਸਾਰਿਆਂ ਨੂੰ ਇਸ ਐਲਾਨ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪੇਸ਼ਕਸ਼ ਗਾਹਕਾਂ ਨੂੰ ਨਿੱਜੀ, ਖਪਤਕਾਰ ਅਤੇ ਵਾਹਨ ਲੋਨ ਦੀ ਸਹੂਲਤ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੈ ਜਦੋਂ ਲੋਕ ਖਰੀਦਦਾਰੀ ਕਰਦੇ ਹਨ। ਅਜਿਹੇ ‘ਚ ਇਹ ਆਫਰ ਬੈਂਕ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਸਹੂਲਤ ਦਿੰਦਾ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ। ਇਹ 15 ਅਕਤੂਬਰ ਤੋਂ 15 ਨਵੰਬਰ ਤੱਕ ਲਾਗੂ ਰਹੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੈਂਕ ਸਰਕਾਰੀ ਅਦਾਰਿਆਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਕੰਜ਼ਿਊਮਰ ਡਿਊਰੇਬਲ ਖਰੀਦਣ ਲਈ ਨਿੱਜੀ ਅਤੇ ਖਪਤਕਾਰ ਕਰਜ਼ੇ ਪ੍ਰਦਾਨ ਕਰ ਰਿਹਾ ਹੈ।