CM ਮਾਨ ਵੱਲੋਂ ਜ਼ਮੀਨ ਦੀ ਰਜਿਸਟਰੀ ਲਈ NOC ਖਤਮ ਕਰਨ ਦਾ ਐਲਾਨ
CM Mann announced to end NOC for land registry





ਦੀਵਾਲੀ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜ਼ੈਕਸ਼ਨ ਸਰਟੀਫ਼ਿਕੇਟ (ਐਨਓਸੀ) ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਸਹਿਮਤੀ ਦੇਣ ਵਾਸਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਬਿੱਲ ਨੂੰ ਲੰਘੀ 3 ਸਤੰਬਰ ਨੂੰ ਪਾਸ ਕੀਤਾ ਸੀ ਜਿਸ ਤੋਂ ਬਾਅਦ ਅੱਜ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਪੇਸ਼ ਆ ਰਹੀ ਸਮੱਸਿਆ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੀ ਉਸਾਰੀ ‘ਤੇ ਰੋਕ ਲਗਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਚ ਅਪਰਾਧੀਆਂ ਨੂੰ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ