ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਹੋਵੇਗੀ। ਜਿਸ ਦਾ ਪੰਜਾਬ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਦੇਣ ਉਪਰੰਤ ਪੰਜਾਬ ਸਰਕਾਰ ਵੱਲੋਂ ਇਹ ਲਿਆ ਗਿਆ ਹੈ।
ਸੀਐਮ ਮਾਨ ਨੇ ਕੇਂਦਰੀ ਬਜਟ ਨੂੰ ‘ਕੁਰਸੀ ਬਚਾਓ ਬਜਟ’ ਦੱਸਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁੱਧ ਸਿਆਸੀ ਖਾਰ ਖਾਣ ਦਾ ਦੋਸ਼ ਲਾਇਆ। ਇਸ ਦੌਰਾਨ ਸੀਐਮ ਮਾਨ ਨੇ ਅਫਸੋਸ਼ ਜ਼ਾਹਿਰ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵਿੱਤ ਮੰਤਰੀ ਵੱਲੋਂ 80 ਕਰੋੜ ਲੋਕਾਂ ਨੂੰ ਰਾਸ਼ਨ ਦੇਣ ਸਬੰਧੀ ਐਲਾਨ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।