ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਦੇ ਪੁਤਲੀਘਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਅੱਜ ਪੰਜਾਬ ਦੇ ਲੋਕਾਂ ਲਈ ਖੋਲ੍ਹੇ ਜਾ ਰਹੇ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ‘ਆਪ’ ਨੇ ਚੋਣਾਂ ਤੋਂ ਪਹਿਲਾਂ ਸੂਬੇ ‘ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਸੀ। ਗਾਰੰਟੀ ਨੂੰ ਪੂਰਾ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ 2022 ਨੂੰ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਖੋਲ੍ਹੇ ਸਨ। ਹੁਣ ਸੀਐਮ ਮਾਨ ਅਤੇ ਸੁਪਰੀਮੋ ਕੇਜਰੀਵਾਲ 400 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ। ਜਿਨ੍ਹਾਂ ਵਿੱਚੋਂ 30 ਅੰਮ੍ਰਿਤਸਰ ਵਿੱਚ ਖੁੱਲ੍ਹਣ ਜਾ ਰਹੇ ਹਨ।
ਹਰੇਕ ਕਲੀਨਿਕ ‘ਤੇ ਖਰਚ ਕੀਤੇ ਗਏ 25 ਲੱਖ ਰੁਪਏ
ਪੰਜਾਬ ‘ਚ ਹੁਣ ਖੋਲ੍ਹੇ ਜਾ ਰਹੇ ਹਰ ਮੁਹੱਲਾ ਕਲੀਨਿਕ ‘ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪੁਰਾਣੀਆਂ ਡਿਸਪੈਂਸਰੀਆਂ, ਖਾਲੀ ਪਈਆਂ ਇਮਾਰਤਾਂ ਜਾਂ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਪੈਸਾ ਜਿਨ੍ਹਾਂ ਦੀ ਮੁਰੰਮਤ, ਪੇਂਟ, ਫਾਲਸ ਸੀਲਿੰਗ, ਫਰਨੀਚਰ ਆਦਿ ‘ਤੇ ਖਰਚ ਕੀਤਾ ਜਾ ਰਿਹਾ ਹੈ।