ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਤੇ ਹੋਰ ‘ਆਪ’ ਆਗੂਆਂ ਦੀ ਹਾਜ਼ਰੀ ਵਿੱਚ ਡਾ. ਸੁਖਵਿੰਦਰ ਸੁੱਖੀ ਨੂੰ ‘ਆਪ’ ਵਿੱਚ ਸ਼ਾਮਲ ਕੀਤਾ। ਡਾ. ਸੁਖਵਿੰਦਰ ਸੁੱਖੀ ਦੇ ਨਾਲ-ਨਾਲ ਉਨ੍ਹਾਂ ਦੇ ਸੈਂਕੜੇ ਸਮਰਥਕ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ।
ਡਾ. ਸੁਖਵਿੰਦਰ ਸੁੱਖੀ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਵਾਧਾ ਹੋਇਆ ਹੈ…ਬੰਗਾ ਤੋਂ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਅਕਾਲੀ ਦਲ ਨੂੰ ਛੱਡ ਕੇ ਅੱਜ ਸਾਡੇ ਪਰਿਵਾਰ ‘ਚ ਸ਼ਾਮਿਲ ਹੋਏ ਨੇ….ਮੈਂ ਦਿਲੋਂ ‘ਜੀ ਆਇਆਂ ਨੂੰ’ ਆਖਦਾ ਹਾਂ। ਟੀਮ ਰੰਗਲਾ ਪੰਜਾਬ ਦਾ ਇਹ ਕਾਰਵਾਂ ਲਗਾਤਾਰ ਵੱਧ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਡਾਕਟਰ ਭਾਈਚਾਰੇ ਨਾਲ ਬਹੁਤ ਡੂੰਘਾ ਰਿਸ਼ਤਾ ਹੈ। ਸਾਡੇ ਕਈ ਮੰਤਰੀ ਅਤੇ ਵਿਧਾਇਕ ਵੀ ਡਾਕਟਰ ਹਨ। ਉਨ੍ਹਾਂ ਕਿਹਾ ਕਿ ਡਾ.ਸੁਖਵਿੰਦਰ ਸੁੱਖੀ ਨੇ ਹਮੇਸ਼ਾ ਵਿਧਾਨ ਸਭਾ ਵਿੱਚ ਮੁੱਦੇ ਦੀ ਗੱਲ ਕੀਤੀ ਹੈ।
ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਖੁਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ ਹੈ। ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ Live…