ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ੁਰੂਆਤ ਕਰਨ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ ਹਨ। ਇਸ ਮੌਕੇ ‘ਦੀ ਹੋਪ’-ਅਰਦਾਸ ਸਹੁੰ ਤੇ ਖੇਡਾਂ ਨੂੰ ਸਫਲ ਬਣਾਉਣ ਲਈ ਅੱਜ 35 ਹਜ਼ਾਰ ਤੋਂ ਵੱਧ ਵਿਦਿਆਰਥੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰੋਗਰਾਮ ਵਿੱਚ ਮੁੱਖ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸ਼ਹਿਰ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਓਧਰ ਦੂਜੇ ਪਾਸੇ ਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਵਿਚੋਂ ਨਸ਼ਾ ਖਤਮ ਕਰਨ ਵਿਚ ਫੇਲ੍ਹ ਹੋਣ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਡਰਾਮਾ ਕਰ ਕੇ ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰ ਰਹੇ ਹਨ।ਸਰਦਾਰ ਬਾਦਲ ਕਿਹਾ ਕਿ ਮੁੱਖ ਮੰਤਰੀ ਨੇ ਉਦੋਂ ਪੰਜਾਬੀਆਂ ਦਾ ਵਿਸ਼ਵਾਸ ਗੁਆ ਲਿਆ ਸੀ ਜਦੋਂ ਉਹਨਾਂ ਆਪਣੀ ਮਾਂ ਦੀ ਸਹੁੰ ਚੁੱਕੀ ਸੀ ਕਿ ਉਹ ਸ਼ਰਾਬ ਨਹੀਂ ਪੀਣਗੇ ਪਰ ਉਹਨਾਂ ਸ਼ਰਾਬ ਪੀਣੀ ਨਹੀਂ ਛੱਡੀ। ਉਹਨਾਂ ਦੱਸਿਆ ਕਿ ਉਹ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਇਸ ਤਰੀਕੇ ਪਬਲੀਸਿਟੀ ਸ਼ੋਅ ਕਰ ਕੇ ਆਪਣੇ ਕੀਤੇ ਪਾਪ ਨਹੀਂ ਧੋ ਸਕਦੇ।