
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪੱਤਰਕਾਰ ਰਵੀ ਗਿੱਲ ਦੀ ਖ਼ੁਦਕੁਸ਼ੀ ਦੇ ਮਾਮਲੇ ‘ਚ ਨਾਮਜ਼ਦ ਚੌਥੇ ਮੁਲਜ਼ਮ ਰਾਜੇਸ਼ ਕਪਿਲ ਨੂੰ ਚੰਡੀਗੜ੍ਹ ਤੋਂ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਪੁਲਿਸ ਕੀਰਤੀ ਗਿੱਲ, ਸ਼ੁਭਮ ਤੇ ਗੋਰੇ ਨੂੰ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ ਜਿਨਾਂ੍ਹ ਨੂੰ ਪੁਲਿਸ ਨੇ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਹੈ। ਜਿੱਥੇ ਪੁਲਿਸ ਪਾਰਟੀ ਤਾਇਨਾਤ ਕੀਤੀ ਗਈ ਹੈ। ਉਮੀਦ ਹੈ ਕੀ ਚਾਰਾਂ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਚਾਰੋਂ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਕੀਤੀ ਗਈ ਹੈ। ਉਨਾਂ੍ਹ ਵੱਲੋਂ ਇਹ ਨਹੀਂ ਦੱਸਿਆ ਗਿਆ ਕੀ ਰਾਜੇਸ਼ ਕਪਿਲ ਨੂੰ ਕਿਸ ਥਾਣੇ ‘ਚ ਰੱਖਿਆ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਨੂੰ ਸੀਆਈਏ ਸਟਾਫ ‘ਚ ਰੱਖਿਆ ਗਿਆ ਹੈ, ਜਿਸ ਕੋਲੋਂ ਅਧਿਕਾਰੀ ਪੁੱਛਗਿੱਛ ਕਰ ਰਹੇ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਨਾਮਜ਼ਦ ਕੀਰਤੀ ਗਿੱਲ, ਸ਼ੁਭਮ ਤੇ ਗੋਰੇ ਨੂੰ ਐਤਵਾਰ ਰਾਤ ਪੁਲਿਸ ਨੇ ਗਿ੍ਫਤਾਰ ਕਰ ਲਿਆ ਸੀ। ਐਤਵਾਰ ਸ਼ਾਮ ਰਵੀ ਗਿੱਲ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਪੁਲਿਸ ਵੱਲੋਂ ਇਹ ਹੀ ਦੱਸਿਆ ਗਿਆ ਸੀ ਕਿ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ।ਉਮੀਦ ਹੈ ਕੀ ਚਾਰਾਂ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਚਾਰੋਂ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਕੀਤੀ ਗਈ ਹੈ।