ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ਨੂੰ ਲੈ ਕੇ ਐਨਓਸੀ ਖ਼ਤਮ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਕਿ ਇਸ ਸਬੰਧੀ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ। ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ਉਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ। ਜੇਕਰ ਪੰਜਾਬ ਵਿਚ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ ਹੋ ਜਾਂਦੀ ਹੈ ਤਾਂ ਇਸ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ।
ਦੱਸਣਣਯੋਗ ਹੈ ਕਿ ਰਜਿਸਟਰੀਆਂ ਕਰਵਾਉਣ ਲਈ ਨਗਰ ਕੌਂਸਲ ਤੋਂ ਐੱਨ. ਓ. ਸੀ. ਲਾਜ਼ਮੀ ਲੈਣ ਦੀ ਹਦਾਇਤ ਤੋਂ ਬਾਅਦ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿਛਲੇ ਦਿਨੀਂ ਵੀ ਇਕ ਮਹੀਨੇ ਤੋਂ ਪੰਜਾਬ ਸਰਕਾਰ ਦੀ ਵੈੱਬਸਾਈਟ ਨਾ ਚੱਲਣ ਕਾਰਨ ਐੱਨ. ਓ. ਸੀ. ਲੈਣ ਵਾਲੇ ਸੈਂਕੜੇ ਲੋਕਾਂ ਨੂੰ ਦਫਤਰਾਂ ਦੇ ਧੱਕੇ ਖਾਣ ਲਈ ਮਜਬੂਰ ਹੋਣਾ ਪਿਆ ਸੀ।