ਪੰਜਾਬ ਪੁਲਿਸ ਦਾ ਟ੍ਰੈਫਿਕ ਵਿੰਗ 30 ਸਾਲ ਬਾਅਦ ਵਾਪਸੀ ਕਰ ਰਿਹਾ ਹੈ। ਪੰਜਾਬ ਵਿੱਚ ਵੱਧ ਰਹੇ ਟਰੈਫਿਕ ਪ੍ਰੈਸ਼ਰ, ਜਾਮ ਅਤੇ ਹਾਦਸਿਆਂ ਨੂੰ ਕਾਬੂ ਕਰਨ ਲਈ ਸਰਕਾਰ ਨੇ ਇਸ ਵਿੰਗ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਟ੍ਰੈਫਿਕ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਲੂਪ੍ਰਿੰਟ ਤਿਆਰ ਕੀਤਾ ਹੈ। ਵਿੰਗ ਜਨਵਰੀ ਦੇ ਪਹਿਲੇ ਹਫ਼ਤੇ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 1992-93 ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੇ ਰਿਸ਼ਵਤਖੋਰੀ ਦੇ ਦੋਸ਼ਾਂ ਕਾਰਨ ਇਸ ਵਿੰਗ ਨੂੰ ਭੰਗ ਕਰ ਦਿੱਤਾ ਸੀ। ਉਸ ਤੋਂ ਬਾਅਦ ਪੰਜਾਬ ਵਿੱਚ ਸਰਕਾਰਾਂ ਬਦਲਦੀਆਂ ਰਹੀਆਂ, ਪਰ ਕਿਸੇ ਵੀ ਸਰਕਾਰ ਨੇ ਇਸ ਨੂੰ ਬਹਾਲ ਕਰਨ ਦਾ ਫੈਸਲਾ ਨਹੀਂ ਕੀਤਾ। ਹੁਣ ਇਸ ਵਿੰਗ ਨੂੰ ਬਹਾਲ ਕਰਨ ਤੋਂ ਬਾਅਦ ਸਰਕਾਰ ਇਸ ਦੇ ਚਾਲ-ਚਲਣ ‘ਤੇ ਲਗਾਤਾਰ ਨਜ਼ਰ ਰੱਖੇਗੀ ਤਾਂ ਜੋ ਇਹ ਮੁੜ ਲੋਕਾਂ ਤੋਂ ਪੈਸੇ ਇਕੱਠੇ ਕਰਨ ਵਾਲਾ ਵਿੰਗ ਨਾ ਬਣ ਜਾਵੇ।