
ਚੰਡੀਗੜ੍ਹ / ਜੇ ਐਸ ਮਾਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਿਯੁਕਤੀਆਂ ਦਾ ਦੌਰ ਜਾਰੀ ਹੈ। ਮਾਨ ਸਰਕਾਰ ਨੇ ਹੁਣ ਇੰਪਰੂਵਮੈਂਟ ਟਰੱਸਟ ਨੂੰ 10 ਨਵੇਂ ਚੇਅਰਮੈਨ ਦਿੱਤੇ ਹਨ, ਜਿਨ੍ਹਾਂ ਨੂੰ ਸੀ.ਐੱਮ. ਮਾਨ ਨੇ ਵਧਾਈ ਦਿੱਤੀ।

ਮੁੱਖ ਮਤੰਰੀ ਨੇ ਉਮੀਦ ਪ੍ਰਗਟਾਈ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਈਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਬਣਾਉਣਗੇ।