ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਰ ਕੌਰ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 40 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਸਰਾਕਰ ਖੇਡ ਵਿਭਾਗ ਦੀ ਨੀਤੀ ਤਹਿਤ ਹਰਜਿੰਦਰ ਕੌਰ ਨੂੰ 40 ਲੱਖ ਦਾ ਨਕਦ ਇਨਾਮ ਦੇਵੇਗੀ।
ਹਰਜਿੰਦਰ ਕੌਰ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹੈ। ਇਸ ਤੋਂ ਪਹਿਲਾਂ ਸੀ.ਐੱਮ. ਮਾਨ ਖਿਡਾਰਣ ਦੀ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਹਰਜਿੰਦਰ ਨੂੰ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਸਰੋਤ ਕਿਹਾ ਸੀ।
ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਮਗਾ ਜਿੱਤਿਆ।