
ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ 6000 ਤੋਂ ਵੱਧ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਜਾਣਕਾਰੀ ਲੋਹੜੀ ਮੌਕੇ ਟਵੀਟ ਨਾਲ ਸਾਂਝੀ ਕੀਤੀ। ਇਸ ਦੀ ਜਾਣਕਾਰੀ ਜਲਦ ਹੀ ਜਨਤਕ ਕੀਤੀ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਲੋਹੜੀ ਦੇ ਤਿਓਹਾਰ ਮੌਕੇ ਇਕ ਪਾਸੇ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਸਾਡੀ ਸਰਕਾਰ ਲਗਾਤਾਰ ਲੋਕ ਹਿਤ ਵਿਚ ਫੈਸਲੇ ਲੈ ਰਹੀ ਹੈ ਇਸੇ ਕੜੀ ਤਹਿਤ 6,000 ਤੋਂ ਵਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਸਤਾ ਸਾਫ ਹੋ ਗਿਆ ਹੈ… ਜਾਣਕਾਰੀ ਜਲਦ… ਲੋਹੜੀ ਦੀਆਂ ਮੁਬਾਰਕਾਂ।
