

CM Mann warns of immediate dismissal of bribe-taking officers/employees!

ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਲੰਬੇ ਹੱਥੀਂ ਲਿਆ। ਇਸ ਦੌਰਾਨ ਉਨ੍ਹਾਂ ਆਪਣੀ ਸਰਕਾਰ ਦੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ MLA ਦੇ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਆਗੂਆਂ ਨੂੰ ਵੀ ਬਖਸ਼ਿਆ ਨਹੀਂ ਗਿਆ ਅਤੇ ਉਨ੍ਹਾਂ ਨੂੰ ਕੱਢ ਸਖਤ ਕਰਵਾਈ ਕੀਤੀ ਗਈ। CM ਮਾਨ ਨੇ ਕਿਹਾ ਕਿ ਟ੍ਰਡੀਸ਼ਨਲ ਤਰੀਕੇ ਨਾਲ ਭ੍ਰਿਸ਼ਟਾਚਾਰ ਨਹੀਂ ਖਤਮ ਹੋਣਾ, ਇਨ੍ਹਾਂ ਨੂੰ ਸਿੱਧਾ ਨੌਕਰੀ ਤੋਂ ਕੱਢਿਆ ਜਾਏ। ਇਨ੍ਹਾਂ ਦੀ ਥਾਂ ਇਮਾਨਦਾਰ ਲੋਕਾਂ ਨੂੰ ਨੌਕਰੀ ਉੱਤੇ ਲੈ ਕੇ ਆਇਆ ਜਾਏ।
ਉਨ੍ਹਾਂ ਨੇ ਆਪਣੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਸਾਡੀ ਸਰਕਾਰ ਨੇ ਰਿਸ਼ਵਤਖ਼ੋਰ ਅਫ਼ਸਰਾਂ ਵਿਰੁੱਧ ਸਖ਼ਤ ਐਕਸ਼ਨ ਲੈਂਦੇ ਹੋਏ ਕਈ ਅਫ਼ਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ। ਸਾਡੇ ਕੋਲ ਇਮਾਨਦਾਰ ਅਤੇ ਸੱਚੇ ਅਫ਼ਸਰ ਵੀ ਹਨ, ਜੋ ਇਸ ਕੰਮ ਵਿੱਚ ਸਰਕਾਰ ਦਾ ਸਾਥ ਦੇ ਰਹੇ ਹਨ। ਅਸੀਂ ਲੋਕਾਂ ਦੇ ਟੈਕਸ ਦਾ ਇੱਕ ਵੀ ਪੈਸਾ ਕਿਸੇ ਨੂੰ ਖਾਣ ਨਹੀਂ ਦੇਵਾਂਗੇ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ।
