Latest news

ਮਚੀ ਖਲਬਲੀ, ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਪਹੁੰਚੇ CM ਚਰਨਜੀਤ ਸਿੰਘ ਚੰਨੀ

ਕਾਂਗਰਸ ਨੇਤਾ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਸੂਬੇ ‘ਚ ਆਪਣੀ ਸਰਕਾਰ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਮੋਹਾਲੀ ਸਥਿਤ ਉਨ੍ਹਾਂ ਦੇ ਫਾਰਮ ਹਾਊਸ ‘ਤੇ ਪਹੁੰਚ ਗਏ ਹਨ। ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨਾਲ ਵਿਵਾਦ ਦੇ ਬਾਅਦ 18 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਤੋਂ ਬਾਅਦ ਅਮਰਿੰਦਰ ਸਿੰਘ ਲਗਾਤਾਰ ਸਿੱਧੂ ਤੇ ਕਾਂਗਰਸ ਖਿਲਾਫ ਬਿਆਨ ਦੇ ਰਹੇ ਹਨ। ਹਾਲ ਹੀ ‘ਚ ਅਮਰਿੰਦਰ ਸਿੰਘ ਨੇ ਬੀਐਸਐਫ ਨੂੰ ਸ਼ਕਤੀ ਦੇਣ ਦੇ ਕੇਂਦਰ ਦੇ ਕਦਮ ਦਾ ਸਮਰਥਨ ਕੀਤਾ। ਉਸ ਨੇ ਕਿਹਾ ਸੀ, ਕਸ਼ਮੀਰ ‘ਚ ਸਾਡੇ ਜਵਾਨ ਮਾਰੇ ਜਾ ਰਹੇ ਹਨ। ਅਸੀਂ ਦੇਖ ਰਹੇ ਹਾਂ ਕਿ ਪਾਕਿਸਤਾਨ ਦੇ ਅੱਤਵਾਦੀ ਪੰਜਾਬ ਨੂੰ ਜ਼ਿਆਦਾ ਤੋਂ ਜ਼ਿਆਦਾ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜ ਰਹੇ ਹਨ। ਬੀਐਸਐਫ ਦੀਆਂ ਵਧੀਆਂ ਸ਼ਕਤੀਆਂ ਅਤੇ ਦਾਇਰਾ ਸਾਨੂੰ ਹੋਰ ਤਾਕਤ ਦੇਵੇਗਾ। ਇਸ ਲਈ ਅਸੀਂ ਬੀਐਸਐਫ ਨੂੰ ਨਹੀਂ ਕਰਦੇ।

ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਅੱਜ ਪਾਰਟੀ ਦੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਨਾਲ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਮੁਲਾਕਾਤ ਹੈ। ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤਰ ਦੇ ਨਾਲ ਕੈਪਟਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਨਾਲ ਲੈ ਕੇ ਆਏ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰੀ ਕੋਠੀ ਦੀ ਪੇਸ਼ਕਸ਼ ਵੀ ਕੀਤੀ ਜਾ ਸਕਦੀ ਹੈ।